ਸਕੂਲ ਦੇ ਹੋਸਟਲ 'ਚ ਲੱਗੀ ਭਿਆਨਕ ਅੱਗ, 13 ਬੱਚਿਆਂ ਦੀ ਮੌਤ
Saturday, Jan 20, 2024 - 11:33 AM (IST)
ਬੀਜਿੰਗ (ਵਾਰਤਾ)- ਚੀਨ ਦੇ ਹੇਨਾਨ ਸੂਬੇ ਦੇ ਨਾਨਯਾਂਗ ਸ਼ਹਿਰ ਦੇ ਫਾਂਗਚੇਂਗ ਕਾਊਂਟੀ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਸਕੂਲ ਦੇ ਹੋਸਟਲ ਵਿਚ ਅੱਗ ਲੱਗਣ ਕਾਰਨ 13 ਬੱਚਿਆਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਸ਼ਨੀਵਾਰ ਸਵੇਰੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: UK ’ਚ ਪਿਆ ਭੜਥੂ, 3000 ਨੌਕਰੀਆਂ ’ਤੇ ਮੰਡਰਾਇਆ ਸੰਕਟ, PM ਸੁਨਕ ਨੂੰ ਤੁਰੰਤ ਦਖ਼ਲ ਦੇਣ ਦੀ ਮੰਗ
ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ 11 ਵਜੇ ਸਥਾਨਕ ਫਾਇਰ ਵਿਭਾਗ ਨੂੰ ਦੁਸ਼ੂ ਟਾਊਨ ਦੇ ਯਾਂਸ਼ਾਨਪੁ ਪਿੰਡ 'ਚ ਯਿੰਗਕਾਈ ਸਕੂਲ ਦੇ ਹੋਸਟਲ 'ਚ ਅੱਗ ਲੱਗਣ ਦੀ ਸੂਚਨਾ ਮਿਲੀ। ਬਚਾਅ ਕਰਮਚਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ 11:38 'ਤੇ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: ਭਾਰਤ ਤੇ ਦੋਵਾਂ ਦੇਸ਼ਾਂ ਦੇ ਸਬੰਧਾਂ ਲਈ ਮੋਦੀ 'ਸਰਬੋਤਮ ਨੇਤਾ' ਹਨ: ਅਮਰੀਕੀ ਗਾਇਕਾ ਮੈਰੀ ਮਿਲਬੇਨ
ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਅਤੇ ਫਿਲਹਾਲ ਹਸਪਤਾਲ 'ਚ ਇਲਾਜ ਅਧੀਨ ਹੈ ਅਤੇ ਉਸ ਦੀ ਹਾਲਤ ਸਥਿਰ ਹੈ। ਸਥਾਨਕ ਪ੍ਰਸ਼ਾਸਨ ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਬ੍ਰਿਟੇਨ: ਪਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ, ਭੁੱਖ ਨਾਲ ਤੜਫ-ਤੜਫ ਕੇ ਨਿਕਲੀ 2 ਸਾਲਾ ਬੱਚੇ ਦੀ ਜਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।