ਨਿਊਯਾਰਕ 'ਚ ਬਰੁਕਲਿਨ ਦੇ ਸਬਵੇ ਮੈਟਰੋ ਸਟੇਸ਼ਨ 'ਤੇ ਫਾਇਰਿੰਗ, 13 ਜ਼ਖਮੀ

04/12/2022 7:53:53 PM

ਨਿਊਯਾਰਕ-ਨਿਊਯਾਰਕ ਦੇ ਬਰੁਕਲਿਨ ਦੇ ਸਬਵੇ ਮੈਟਰੋ ਸਟੇਸ਼ਨ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਜਿਸ 'ਚ 13 ਲੋਕਾਂ ਨੂੰ ਗੋਲੀ ਲੱਗੀ ਹੈ। ਇਹ ਸਾਰੇ ਗੰਭੀਰ ਰੂਪ ਨਾਲ ਜ਼ਖਮੀ ਦੱਸੇ ਜਾ ਰਹੇ ਹਨ। ਫਾਈਰਿੰਗ ਤੋਂ ਬਾਅਦ ਨਿਊਯਾਰਕ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਦੇਸ਼ੀ ਮੀਡੀਆ ਦੀ ਰਿਪੋਰਟ ਮੁਤਾਬਕ ਇਸ ਫਾਈਰਿੰਗ 'ਚ ਕਈ ਲੋਕਾਂ ਨੇ ਆਪਣੀ ਜਾਨ ਵੀ ਗੁਆ ਦਿੱਤੀ ਹੈ। ਉਥੇ ਪੁਲਸ ਵੱਲੋਂ ਮੌਕੇ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੂਰੇ ਨਿਊਯਾਰਕ 'ਚ ਮੈਟਰੋ ਸੇਵਾ ਵੀ ਰੋਕ ਦਿੱਤੀ ਗਈ ਹੈ। ਪੁਲਸ ਦੋਸ਼ੀਆਂ ਦੀ ਭਾਲ 'ਚ ਲੱਗੀ ਹੋਈ ਹੈ। 

ਇਹ ਵੀ ਪੜ੍ਹੋ : ਜੰਗ 'ਚ ਰੂਸੀ ਫੌਜ ਗੁਆ ਚੁੱਕੀ ਹੈ ਸੈਂਕੜੇ ਟੈਂਕ ਤੇ ਹਜ਼ਾਰਾਂ ਵਾਹਨ

PunjabKesari

ਸ਼ੁਰੂਆਤੀ ਜਾਂਚ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਵਾਲਾ ਵਿਅਕਤੀ ਮੈਟਰੋ ਸਟੇਸ਼ਨ 'ਚ ਕੰਸਟ੍ਰਕਸ਼ਨ ਵਰਕਰ ਦੇ ਕੱਪੜਿਆਂ 'ਚ ਆਇਆ ਸੀ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਦੋਸ਼ੀ ਦੀ ਭਾਲ ਜਾਰੀ ਹੈ। ਫਿਲਹਾਲ ਹੀ ਇਹ ਅੱਤਵਾਦੀ ਘਟਨਾ ਹੈ ਜਾਂ ਫ਼ਿਰ ਕੋਈ ਸਾਜ਼ਿਸ਼ ਇਸ ਦੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋ ਪਾਈ ਹੈ। 

ਇਹ ਵੀ ਪੜ੍ਹੋ : Bahrain ਵਿਚ ਰੀਗਰ ਤੇ ਸਕੈਫੋਲਡਰ ਅਤੇ Kuwait ਵਿਚ ਇਨ੍ਹਾਂ ਕਾਰੀਗਰਾਂ ਲਈ ਨਿਕਲੀਆਂ ਨੌਕਰੀਆਂ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News