ਇਟਲੀ ''ਚ ਗੁਰਦੁਆਰਾ ਸਾਹਿਬ ਦਾ 13ਵਾਂ ਸਥਾਪਨਾ ਦਿਵਸ ਮਨਾਇਆ ਗਿਆ
Thursday, Aug 29, 2024 - 01:17 PM (IST)
ਮਿਲਾਨ/ਇਟਲੀ (ਸਾਬੀ ਚੀਨੀਆ ): ਇਟਲੀ ਦੇ ਕਰੇਮੋਨਾ ਜਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੁ ਕਲਗੀਧਰ ਸਾਹਿਬ ਪਸ਼ੀਨਾ ਕਰਮੋਨੇਜੋ (ਤੋਰੇ ਦੀ ਪਿਚਨਾਰਦੀ) ਦੁਆਰਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ 13ਵੀਂ ਵਰੇਗੰਢ ਨੂੰ ਮੁੱਖ ਰੱਖਦਿਆ ਤਿੰਨ ਰੋਜਾ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਦਿਆਂ ਰੌਣਕਾਂ ਨੂੰ ਵਧਾਇਆ। ਇਮਾਰਤ ਦੀ ਵਰੇਗੰਢ ਮਨਾਉਂਦਿਆਂ ਗੁਰਦੁਆਰਾ ਸਾਹਿਬ ਵਿੱਚ ਆਰੰਭ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ਵਿੱਚ ਕੀਰਤਨੀ ਜੱਥੇ ਦੁਆਰਾ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਨਾਲ ਨਿਹਾਲ ਕੀਤਾ।
ਇਟਲੀ ਦੇ ਪ੍ਰਸਿੱਧ ਢਾਡੀ ਜੱਥੇ ਸੁਖਵੀਰ ਸਿੰਘ ਭੌਰ ਦੁਆਰਾ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਅਤੇ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੀ ਵਰੇਗੰਢ ਦੀ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। ਨਗਰ ਕੌਂਸਲ ਤੋਰੇ ਦੀ ਪਿਚਨਾਰਦੀ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ 13ਵੀਂ ਵਰੇਗੰਢ 'ਤੇ ਵਧਾਈ ਦਿੱਤੀ॥ ਇਸ ਤੋਂ ਇਲਾਵਾ ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਵੀ ਸ਼ਮੂਲੀਅਤ ਕੀਤੀ। ਇਟਲੀ ਦੀਆਂ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਅਤੇ ਸਟਾਲ ਲਗਾਏ ਗਏ।
ਪੜ੍ਹੋ ਇਹ ਅਹਿਮ ਖ਼ਬਰ- ਮੈਰੀਲੈਂਡ ਦਾ 'ਪੰਜਾਬਣਾਂ ਦਾ ਮੇਲਾ' ਬੜੀ ਧੂਮ ਧਾਮ ਨਾਲ ਸੰਪੰਨ (ਤਸਵੀਰਾਂ)
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਹੀ ਇੰਨੇ ਵੱਡੇ ਕਾਰਜ ਚੱਲ ਰਹੇ ਹਨ। ਇਸ ਮੋਕੇ ਵੱਖ-ਵੱਖ ਸੇਵਾਦਾਰਾਂ ਅਤੇ ਪ੍ਰਬੰਧਕ ਕਮੇਟੀਆਂ ਅਤੇ ਤੋਰੇ ਦੀ ਪਿਚਨਾਰਦੀ ਕਮੂਨੇ ਦੇ ਅਧਿਕਾਰੀਆਂ ਦਾ ਸਨਮਾਨ ਕੀਤਾ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਗੁਰਦੁਆਰਾ ਸਾਹਿਬ ਸਿੱਖ ਧਰਮ ਨੂੰ ਪ੍ਰਫੁਲਿੱਤ ਕਰਨ ਲਈ ਵੱਡੇ ਉਪਰਾਲੇ ਕਰ ਰਿਹਾ ਹੈ।ਇਹ ਗੁਰਦੁਆਰਾ ਸਾਹਿਬ ਦੀ ਇਮਾਰਤ ਬਹੁਤ ਹੀ ਸੁੰਦਰ ਦਿੱਖ ਕਾਰਨ ਹਮੇਸ਼ਾ ਸੁਰਖੀਆਂ ਵਿੱਚ ਰਹੀ ਹੈ। ਹੁਣ ਤੱਕ ਗੁਰਦੁਆਰਾ ਸਾਹਿਬ ਤੇ 50 ਲੱਖ ਯੂਰੋ ਖਰਚ ਆ ਚੁੱਕਾ ਹੈ। ਪ੍ਰਬੰਧਕਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪਿਛਲੇ ਦਿਨੀ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਨਾਲ 5 ਲ਼ੱਖ 40 ਹਜਾਰ ਯੂਰੋ ਦੀ 20 ਕਿਲੇ ਜਮੀਨ ਖ੍ਰੀਦੀ ਗਈ ਹੈ। ਜਿੱਥੇ ਵੱਡੀ ਪਾਰਕਿੰਗ, ਸ਼ਮਸ਼ਾਨਘਾਟ, ਬੱਚਿਆਂ ਲਈ ਗਰਾਊਂਡ ਅਤੇ ਸਕੂਲ ਆਦਿ ਜਿਹੇ ਪ੍ਰਾਜੈਕਟ ਲਈ ਕੰਮ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।