Israel-Hamas War: ਯੁੱਧ ''ਚ ਮਾਰੇ ਗਏ 14 ਅਮਰੀਕੀ ਨਾਗਰਿਕ, ਬਾਈਡੇਨ ਨੇ ਕਿਹਾ- ਅਸੀਂ ਇਜ਼ਰਾਈਲ ਨਾਲ ਖੜ੍ਹੇ ਹਾਂ
Wednesday, Oct 11, 2023 - 08:57 AM (IST)
ਵਾਸ਼ਿੰਗਟਨ (ਭਾਸ਼ਾ)- ਅਮਰੀਕੀ ਰਾਸ਼ਟਰਪਤੀ ਜੋਅ ਬਈਡੇਨ ਨੇ ਮੰਗਲਵਾਰ ਨੂੰ ਗਾਜ਼ਾ ਪੱਟੀ ਤੋਂ ਇਜ਼ਰਾਈਲ 'ਤੇ ਹੈਰਾਨ ਕਰਨ ਵਾਲੇ ਅਤੇ ਅਚਾਨਕ ਹੋਏ ਹਮਲੇ ਲਈ ਅੱਤਵਾਦੀ ਸਮੂਹ ਹਮਾਸ ਦੀ ਨਿੰਦਾ ਕੀਤੀ ਹੈ। ਇਨ੍ਹਾਂ ਹਮਲਿਆਂ 'ਚ ਘੱਟੋ-ਘੱਟ 14 ਅਮਰੀਕੀ ਨਾਗਰਿਕਾਂ ਸਮੇਤ ਸੈਂਕੜੇ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ। ਬਾਈਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਜ਼ਮੀਨੀ ਸਥਿਤੀ 'ਤੇ ਚਰਚਾ ਕਰਨ ਲਈ ਮੰਗਲਵਾਰ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਫੋਨ 'ਤੇ ਗੱਲ ਕੀਤੀ। ਅਮਰੀਕੀ ਰਾਸ਼ਟਰਪਤੀ ਨੇ ਹਮਲੇ ਤੋਂ ਬਾਅਦ ਇਜ਼ਰਾਈਲ ਦਾ ਸਮਰਥਨ ਕਰਨ ਲਈ ਆਪਣੇ ਅਤੇ ਹੋਰ ਸਹਿਯੋਗੀਆਂ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਗੱਲ ਕੀਤੀ ਅਤੇ ਨਿਰਦੋਸ਼ ਨਾਗਰਿਕਾਂ 'ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਅੱਤਿਆਚਾਰ ਦੀ "ਦੁਖਦਾਈ" ਘਟਨਾ 'ਤੇ ਚਿੰਤਾ ਪ੍ਰਗਟਾਈ।
ਰਾਸ਼ਟਰਪਤੀ ਬਾਈਡੇਨ ਨੇ ਵ੍ਹਾਈਟ ਹਾਊਸ ਤੋਂ ਦਿੱਤੇ ਭਾਸ਼ਣ ਵਿੱਚ ਹਮਾਸ ਦੇ ਅੱਤਵਾਦੀ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ। ਬਾਈਡੇਨ ਨੇ ਕਿਹਾ- “ਸਾਨੂੰ ਇਸ ਪਲ ਵਿੱਚ ਬਿਲਕੁਲ ਸਪੱਸ਼ਟ ਹੋਣਾ ਚਾਹੀਦਾ ਹੈ। ਅਸੀਂ ਇਜ਼ਰਾਈਲ ਦੇ ਨਾਲ ਖੜੇ ਹਾਂ।" ਅਮਰੀਕੀ ਰਾਸ਼ਟਰਪਤੀ ਨੇ ਸਪੱਸ਼ਟ ਕੀਤਾ ਕਿ ਉਹ ਹਮਲਿਆਂ ਦੀ ਬੇਰਹਿਮੀ ਨਾਲ ਹੈਰਾਨ ਹਨ। ਇਸ ਕਾਰਨ 1,000 ਇਜ਼ਰਾਈਲੀ ਅਤੇ 14 ਅਮਰੀਕੀਆਂ ਦੀ ਮੌਤ ਹੋ ਚੁੱਕੀ ਹੈ। ਬਾਈਡੇਨ ਨੇ ਅਮਰੀਕੀਆਂ ਨੂੰ ਰਾਜਨੀਤੀ ਨੂੰ ਪਾਸੇ ਰੱਖ ਕੇ ਇਜ਼ਰਾਈਲੀਆਂ ਦੀ ਮਦਦ ਲਈ ਇਕੱਠੇ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਨਫ਼ਰਤ ਲਈ ਕੋਈ ਥਾਂ ਨਹੀਂ ਹੈ - ਨਾ ਯਹੂਦੀਆਂ ਦੇ ਖਿਲਾਫ, ਨਾ ਮੁਸਲਮਾਨਾਂ ਦੇ ਖਿਲਾਫ, ਨਾ ਕਿਸੇ ਹੋਰ ਦੇ ਖਿਲਾਫ। ਅਸੀਂ ਇਸ ਅੱਤਵਾਦ ਨੂੰ ਅਸਵੀਕਾਰ ਕਰਦੇ ਹਾਂ।” ਬਾਈਡੇਨ ਨੇ ਪੀੜਤਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਇਹ ਸਦਮੇ ਕਦੇ ਦੂਰ ਨਹੀਂ ਹੁੰਦੇ, ਅਜੇ ਵੀ ਬਹੁਤ ਸਾਰੇ ਅਜਿਹੇ ਪਰਿਵਾਰ ਹਨ ਜੋ ਆਪਣੇ ਅਜ਼ੀਜ਼ਾਂ ਦੀ ਆਵਾਜ਼ ਸੁਣਨ ਲਈ ਬੇਚੈਨੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਜ਼ਿੰਦਾ ਹਨ ਜਾਂ ਮਰ ਚੁੱਕੇ ਹਨ, ਜਾਂ ਬੰਧਕ ਬਣਾਏ ਗਏ ਹਨ।
ਇਹ ਵੀ ਪੜ੍ਹੋ: ਹਮਾਸ-ਇਜ਼ਰਾਈਲ ਵਿਚਾਲੇ ਚੌਥੇ ਦਿਨ ਵੀ ਜੰਗ ਜਾਰੀ, 1,600 ਦੇ ਕਰੀਬ ਪਹੁੰਚੀ ਮ੍ਰਿਤਕਾਂ ਦੀ ਗਿਣਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।