ਰੋਮ ''ਚ 14 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

03/20/2019 8:40:07 AM

ਮਿਲਾਨ, (ਸਾਬੀ ਚੀਨੀਆ)— ਇਟਲੀ ਦੀ ਰਾਜਧਾਨੀ ਰੋਮ 'ਚ ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਇੱਥੇ ਰਹਿੰਦੀਆਂ ਸਿੱਖ ਸੰਗਤਾਂ ਵਲੋਂ ਇਕ ਵਿਸ਼ਾਲ ਨਗਰ ਕੀਰਤਨ 14 ਅਪ੍ਰੈਲ ਦਿਨ ਐਤਵਾਰ ਨੂੰ ਬੜੀ ਧੂਮ-ਧਾਮ ਅਤੇ ਸ਼ਰਧਾ-ਭਾਵਨਾ ਨਾਲ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਮਾਸੀਮੀਨਾ ਵਿਖੇ ਹੋਈ ਸਾਂਝੀ ਮੀਟਿੰਗ ਦੌਰਾਨ ਮੌਜੂਦਾ ਸੰਗਤਾਂ ਨੇ ਦੱਸਿਆ ਕਿ ਰਾਜਧਾਨੀ ਰੋਮ ਦੇ ਤਿੰਨੇ ਗੁਰਦੁਆਰਾ ਸਾਹਿਬ ਮਾਸੀਨੀਨਾ, ਅਨਾਨੀਨਾ ਤੇ ਪ੍ਰੇਨਸਤੀਨਾ ਦੀਆਂ ਪ੍ਰੰਬਧਕ ਕਮੇਟੀਆਂ ਵਲੋਂ ਇਸ ਨਗਰ ਕੀਰਤਨ ਨੂੰ ਕਰਵਾਉਣ ਲਈ ਸਾਂਝੇ ਤੌਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਲਈ ਸੰਗਤ ਵਲੋਂ ਤਿਆਰੀਆਂ ਆਰੰਭ ਹੋ ਚੁੱਕੀਆਂ ਹਨ।
ਦੱਸਣਯੋਗ ਹੈ ਕਿ ਰਾਜਧਾਨੀ 'ਚ ਕਰਵਾਏ ਜਾਣ ਵਾਲੇ ਨਗਰ ਕੀਰਤਨ ਲਈ ਰੋਮ ਅਤੇ ਨਾਲ ਲੱਗਦੇ ਇਲਾਕੇ ਦੀਆਂ ਸਿੱਖ ਸੰਗਤਾਂ 'ਚ ਪੂਰਾ ਉਤਸ਼ਾਹ ਵੇਖਿਆ ਜਾ ਸਕਦਾ ਹੈ। ਇੱਥੇ ਕਰਵਾਏ ਜਾਣ ਵਾਲੇ ਸਲਾਨਾ ਨਗਰ ਕੀਰਤਨ 'ਚ ਹਜ਼ਾਰਾਂ ਦੀ ਗਿਣਤੀ 'ਚ ਸਿੱਖ ਸੰਗਤਾਂ ਦੂਰ-ਦਰਾਡੇ ਦੇ ਇਲਾਕਿਆਂ ਤੋਂ ਪਹੁੰਚ ਕੇ ਰੌਣਕਾਂ ਨੂੰ ਵਧਾਉਂਦੀਆਂ ਹਨ।


Related News