ਨਸ਼ਾ ਤਸਕਰੀ ਦੇ ਵੱਖ-ਵੱਖ ਮਾਮਲਿਆਂ ''ਚ 14 ਭਾਰਤੀ ਗ੍ਰਿਫ਼ਤਾਰ
Monday, Feb 12, 2024 - 12:14 PM (IST)
ਕਾਠਮੰਡੂ (ਭਾਸ਼ਾ) - ਨੇਪਾਲ ਵਿਚ ਐਤਵਾਰ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਖ-ਵੱਖ ਮਾਮਲਿਆਂ ਵਿਚ ਘੱਟੋ-ਘੱਟ 14 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 149 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਸਾਰੀਆਂ ਗ੍ਰਿਫ਼ਤਾਰੀਆਂ ਧਰਾਨ ਸ਼ਹਿਰ ਤੋਂ ਹੋਈਆਂ ਹਨ।
ਇਹ ਵੀ ਪੜ੍ਹੋ: ਬਲਾਤਕਾਰੀਆਂ ਦੀ ਹੁਣ ਖੈਰ ਨਹੀਂ, ਪਾਸ ਹੋਇਆ ਅਹਿਮ ਕਾਨੂੰਨ, ਦੋਸ਼ੀਆਂ ਨੂੰ ਮਿਲੇਗੀ ਇਹ ਸਜ਼ਾ
ਪੁਲਸ ਨੇ ਦੱਸਿਆ ਕਿ 4 ਭਾਰਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 50 ਕਿਲੋਗ੍ਰਾਮ ਹਸ਼ੀਸ਼ ਬਰਾਮਦ ਕੀਤੀ ਗਈ, ਜਦਕਿ ਇੱਕ ਹੋਰ ਮਾਮਲੇ ਵਿੱਚ 5 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 99 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਪੁਲਸ ਅਨੁਸਾਰ, ਇੱਕ ਹੋਰ ਮਾਮਲੇ ਵਿੱਚ, ਇੱਕ 23 ਸਾਲਾ ਭਾਰਤੀ ਨਾਗਰਿਕ ਨੂੰ ਉਸਦੇ 4 ਸਾਥੀਆਂ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ: ਕੈਨੇਡਾ 'ਚ 22 ਸਾਲਾ ਭਾਰਤੀ ਮੁੰਡੇ ਨੇ ਕੀਤਾ ਆਪਣੇ ਪਿਤਾ ਦਾ ਕਤਲ, ਭਾਲ 'ਚ ਲੱਗੀ ਪੁਲਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।