ਮੈਕਸੀਕੋ 'ਚ ਵਾਪਰਿਆ ਬੱਸ ਹਾਦਸਾ, 14 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

Thursday, May 19, 2022 - 02:22 PM (IST)

ਮੈਕਸੀਕੋ ਸਿਟੀ (ਵਾਰਤਾ): ਮੈਕਸੀਕੋ ਦੇ ਜੈਲਿਸਕੋ ਸੂਬੇ ਵਿਚ ਟਕਸੁਏਕਾ-ਸਿਟਲਾ ਹਾਈਵੇਅ 'ਤੇ ਇਕ ਬੱਸ ਕੰਧ ਨਾਲ ਟਕਰਾ ਗਈ। ਇਸ ਹਾਦਸੇ ਵਿਚ 14 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਰਾਜ ਸੁਰੱਖਿਆ ਅਤੇ ਨਾਗਰਿਕ ਰੱਖਿਆ ਦੇ ਸਕੱਤਰੇਤ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਅਲਾਸਕਾ 'ਚ ਜਾਪਾਨੀ ਪਰਬਤਾਰੋਹੀ ਦੀ ਮੌਤ 

ਸਕੱਤਰੇਤ ਨੇ ਟਵੀਟ ਕੀਤਾ ਕਿ ਬੱਸ ਮੈਕਸੀਕੋ ਦੇ ਸ਼ਹਿਰ ਜੋਕੋਟੇਪੇਕ ਵੱਲ ਜਾ ਰਹੀ ਸੀ ਕਿ ਅਚਾਨਕ ਬੱਸ ਦੇ ਬ੍ਰੇਕ ਫੇਲ ਹੋਣ ਕਾਰਨ ਇਹ ਸੜਕ ਕਿਨਾਰੇ ਬਣੀ ਕੰਧ ਨਾਲ ਟਕਰਾ ਗਈ। ਹਾਦਸੇ ਵਿਚ 14 ਲੋਕਾਂ ਦੇ ਮਰਨ ਅਤੇ 20 ਹੋਰ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਸਮਾਚਾਰ ਏਜੰਸੀ ਸਪੁਤਨਿਕ ਅਨੁਸਾਰ ਬੱਸ ਵਿਚ ਸਥਾਨਕ ਅਧਿਕਾਰੀ ਅਤੇ ਬੇਰੀ ਬਣਾਉਣ ਵਾਲੀ ਕੰਪਨੀ ਦੇ ਕਰਮਚਾਰੀ ਸਵਾਰ ਸਨ। ਇਸ ਹਾਦਸੇ ਵਿੱਚ ਬੱਸ ਡਰਾਈਵਰ ਦੀ ਵੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਬਚਾਅ ਕਾਰਜ ਜਾਰੀ ਹੈ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News