ਵੀਅਤਨਾਮ : ਇਮਾਰਤ ''ਚ ਲੱਗੀ ਅੱਗ, ਜਿਉਂਦੇ ਸੜੇ 14 ਲੋਕ

05/24/2024 10:53:35 AM

ਹਨੋਈ (ਏਜੰਸੀ): ਵੀਅਤਨਾਮ ਤੋਂ ਦਿਲ ਦਹਿਲਾ ਦੇਣ ਵਾਲੀ ਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਹਨੋਈ ‘ਚ ਵੀਰਵਾਰ ਅੱਧੀ ਰਾਤ ਨੂੰ ਇਕ ਛੋਟੇ ਜਿਹੇ ਅਪਾਰਟਮੈਂਟ ‘ਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਸਰਕਾਰੀ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-SIA ਫਲਾਈਟ 'ਚ 'ਟਰਬਿਊਲੈਂਸ' ਕਾਰਨ 22 ਯਾਤਰੀਆਂ ਦੀ ਰੀੜ੍ਹ ਦੀ ਹੱਡੀ 'ਚ ਅਤੇ 6 ਦੇ ਸਿਰ 'ਚ ਸੱਟ

PunjabKesari

ਸਰਕਾਰੀ ਵੀਅਤਨਾਮ ਨਿਊਜ਼ ਏਜੰਸੀ ਨੇ ਦੱਸਿਆ ਕਿ ਅੱਗ ਰਾਤ ਕਰੀਬ 12:30 ਵਜੇ ਲੱਗੀ ਅਤੇ ਇਸ ਦੇ ਨਾਲ ਕਈ ਧਮਾਕੇ ਵੀ ਹੋਏ। ਉਨ੍ਹਾਂ ਦੱਸਿਆ ਕਿ ਕਰੀਬ ਇੱਕ ਘੰਟੇ ਵਿੱਚ ਅੱਗ ’ਤੇ ਕਾਬੂ ਪਾਇਆ ਜਾ ਸਕਿਆ ਅਤੇ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਜਦੋਂ ਅੱਗ ਲੱਗੀ ਤਾਂ ਇਮਾਰਤ ਵਿੱਚ ਕਿੰਨੇ ਲੋਕ ਸਨ। ਇਹ ਇਮਾਰਤ ਹਨੋਈ ਦੀ ਇੱਕ ਤੰਗ ਗਲੀ ਵਿੱਚ ਸਥਿਤ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News