ਲਹਿੰਦੇ ਪੰਜਾਬ ''ਚ ਵੱਡੀ ਸਾਜ਼ਿਸ਼ ਨਾਕਾਮ, TTP ਤੇ ਹੋਰ ਸੰਗਠਨਾਂ ਦੇ 14 ਅੱਤਵਾਦੀ ਗ੍ਰਿਫ਼ਤਾਰ
Sunday, Dec 03, 2023 - 03:58 AM (IST)
ਲਾਹੌਰ (ਭਾਸ਼ਾ): ਪਾਕਿਸਤਾਨ ਵਿਚ ਪੁਲਸ ਦੇ ਅੱਤਵਾਦ ਰੋਕੂ ਵਿਭਾਗ ਨੇ ਸ਼ਨੀਵਾਰ ਨੂੰ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਸਮੇਤ ਵੱਖ-ਵੱਖ ਪਾਬੰਦੀਸ਼ੁਦਾ ਅੱਤਵਾਦੀ ਸਮੂਹਾਂ ਦੇ 14 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ਨੀਵਾਰ ਨੂੰ ਗ੍ਰਿਫ਼ਤਾਰੀਆਂ ਦੇ ਨਾਲ ਪੰਜਾਬ ਸੂਬੇ ਵਿਚ ਪ੍ਰਮੁੱਖ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਇਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨ ਤੋਂ ਨਸ਼ਾ ਮੰਗਵਾਉਣ ਵਾਲੇ ਤਸਕਰ ਕਾਬੂ, ਕਰੋੜਾਂ ਦੀ ਹੈਰੋਇਨ ਬਰਾਮਦ
ਪੰਜਾਬ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਨੇ ਕਿਹਾ ਕਿ ਉਸ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ 147 ਖੁਫ਼ੀਆ-ਅਧਾਰਤ ਆਪਰੇਸ਼ਨਾਂ ਨੂੰ ਅੰਜ਼ਾਮ ਦਿੱਤਾ, ਜਿਸ ਵਿਚ 14 ਅੱਤਵਾਦੀਆਂ ਨੂੰ ਕਥਿਤ ਤੌਰ 'ਤੇ ਹਥਿਆਰਾਂ, ਵਿਸਫੋਟਕਾਂ ਅਤੇ ਹੋਰ ਨਸ਼ੀਲੇ ਪਦਾਰਥਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ। ਸੀ.ਟੀ.ਡੀ. ਦੇ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ, “ਪੰਜਾਬ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਆਪ੍ਰੇਸ਼ਨਾਂ ਦੌਰਾਨ ਪਾਬੰਦੀਸ਼ੁਦਾ ਸੰਗਠਨਾਂ ਨਾਲ ਸਬੰਧਤ 14 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਇਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।” ਉਨ੍ਹਾਂ ਦੱਸਿਆ ਕਿ ਇਹ ਗ੍ਰਿਫਤਾਰੀਆਂ ਗੁਜਰਾਂਵਾਲਾ, ਬਹਾਵਲਪੁਰ, ਸਾਹੀਵਾਲ, ਫੈਸਲਾਬਾਦ, ਸਰਗੋਧਾ ਅਤੇ ਲਾਹੌਰ ਵਿਚ ਕੀਤੀਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਮੁਕੰਮਲ, ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਵਿਚਾਰ ਵਟਾਂਦਰਾ
ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੇ ਕਬਜ਼ੇ 'ਚੋਂ ਲਗਭਗ 4.3 ਕਿਲੋਗ੍ਰਾਮ ਵਿਸਫੋਟਕ, ਤਿੰਨ ਹੈਂਡ ਗ੍ਰਨੇਡ, ਚਾਰ ਆਈ.ਈ.ਡੀ. ਬੰਬ, 20 ਡੈਟੋਨੇਟਰ, 32 ਫੁੱਟ ਸੁਰੱਖਿਆ ਫਿਊਜ਼ ਤਾਰ, 6.5 ਫੁੱਟ 'ਪ੍ਰਾਈਮਾ ਕਾਰਡ', ਪਾਬੰਦੀਸ਼ੁਦਾ ਸਾਹਿਤ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਬਿਆਨ ਮੁਤਾਬਕ ਪੁਲਸ ਨੇ ਅੱਤਵਾਦੀਆਂ ਦੇ ਖ਼ਿਲਾਫ਼ 13 ਮਾਮਲੇ ਦਰਜ ਕੀਤੇ ਹਨ ਅਤੇ ਉਨ੍ਹਾਂ ਨੂੰ ਅਗਲੀ ਜਾਂਚ ਲਈ ਕਿਸੇ ਅਣਪਛਾਤੀ ਥਾਂ 'ਤੇ ਲਿਜਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8