ਅਫਗਾਨਿਸਤਾਨ ''ਚ ਕਾਰ ਬੰਬ ਧਮਾਕਾ, 15 ਲੋਕਾਂ ਦੀ ਮੌਤ ਤੇ 30 ਜ਼ਖ਼ਮੀ

Saturday, Oct 03, 2020 - 04:56 PM (IST)

ਅਫਗਾਨਿਸਤਾਨ ''ਚ ਕਾਰ ਬੰਬ ਧਮਾਕਾ, 15 ਲੋਕਾਂ ਦੀ ਮੌਤ ਤੇ 30 ਜ਼ਖ਼ਮੀ


ਕਾਬੁਲ- ਅਫਗਾਨਿਸਤਾਨ ਵਿਚ ਕਾਰ ਬੰਬ ਧਮਾਕਾ ਹੋਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਤੇ ਹੋਰ 30 ਲੋਕ ਜ਼ਖ਼ਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਘਨੀਖਲੀ ਜ਼ਿਲ੍ਹੇ ਵਿਚ ਸ਼ਨੀਵਾਰ ਦੁਪਹਿਰ ਸਮੇਂ ਕਾਰ ਵਿਚ ਧਮਾਕਾ ਹੋਇਆ। ਇੱਥੋਂ ਦੇ ਗਵਰਨਰ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਹਥਿਆਰਬੰਦ ਲੋਕਾਂ ਨੇ ਗਵਰਨਰ ਦੇ ਕੰਪਾਊਂਡ ਵਿਚ ਦਾਖਲ ਹੋਣ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਸੁਰੱਖਿਆ ਅਧਿਕਾਰੀਆਂ ਨੇ ਉਨ੍ਹਾਂ ਨੂੰ ਢੇਰ ਕਰ ਦਿੱਤਾ। ਹਾਲਾਂਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ 8 ਲੋਕਾਂ ਦੀ ਮੌਤ ਹੋਈ ਹੈ ਜਦਕਿ ਕੁਝ ਲੋਕਾਂ ਨੇ 15 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। 


author

Lalita Mam

Content Editor

Related News