ਪਾਕਿਸਤਾਨ ਦੇ ਬਲੋਚਿਸਤਾਨ 'ਚ ਮੋਹਲੇਧਾਰ ਮੀਂਹ ਕਾਰਨ 15 ਲੋਕਾਂ ਦੀ ਮੌਤ

08/03/2022 1:02:01 PM

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਬਲੋਚਿਸਤਾਨ 'ਚ ਮੋਹਲੇਧਾਰ ਮੀਂਹ ਅਤੇ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਤੱਕ ਪਹੁੰਚ ਗਈ ਹੈ। ਅਖ਼ਬਾਰ ਡਾਨ ਨੇ ਬੁੱਧਵਾਰ ਨੂੰ ਖ਼ਬਰ ਦਿੱਤੀ ਕਿ ਕਈ ਜ਼ਿਲ੍ਹੇ ਮੀਂਹ ਅਤੇ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ, ਕਈ ਘਰ ਤਬਾਹ ਹੋ ਗਏ ਹਨ ਅਤੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਝੌਬ, ਕਿਲਾ ਸੈਫੁੱਲਾ, ਕੋਹਲੂ, ਨੌਸ਼ਕੀ ਅਤੇ ਲਾਸਬੇਲਾ ਵਿੱਚ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਮੌਤਾਂ ਦੀਆਂ ਖ਼ਬਰਾਂ ਹਨ।

ਇਹ ਵੀ ਪੜ੍ਹੋ: ਪਾਕਿ ਔਰਤਾਂ ਦੇ ਅੰਗ ਕੱਟ ਕੇ ਕਈ ਤਰ੍ਹਾਂ ਦੇ ਪ੍ਰਯੋਗ ਕਰ ਰਹੇ ਹਨ ਚੀਨੀ ਵਿਗਿਆਨੀ

ਝੌਬ ਵਿੱਚ ਇੱਕ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਨੇ ਦੱਸਿਆ ਕਿ ਇੱਕ ਵਿਅਕਤੀ ਅਤੇ ਉਸਦਾ ਪੁੱਤਰ ਮੌਸਮੀ ਨਾਲੇ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਅਚਾਨਕ ਹੜ੍ਹ ਵਿੱਚ ਰੁੜ੍ਹ ਗਏ। ਨਦੀਆਂ ਦੇ ਕੈਚਮੈਂਟ ਖੇਤਰਾਂ ਵਿੱਚ ਪਏ ਭਾਰੀ ਮੀਂਹ ਕਾਰਨ ਅਵਾਰਨ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਆ ਗਿਆ, ਜਦੋਂਕਿ ਸੜਕਾਂ ਅਤੇ ਪੁਲਾਂ ਦੇ ਨੁਕਸਾਨ ਕਾਰਨ ਜ਼ਿਲ੍ਹਾ ਅਜੇ ਵੀ ਹੋਰਨਾਂ ਖੇਤਰਾਂ ਨਾਲੋਂ ਕੱਟਿਆ ਹੋਇਆ ਹੈ। ਅਵਾਰਨ ਦੇ ਮਾਸ਼ਕੀ ਅਤੇ ਗੱਜਰ ਕਸਬਿਆਂ ਵਿੱਚ ਫਸੇ ਲੋਕਾਂ ਨੂੰ ਭੋਜਨ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਰਾਹਤ ਸਮੱਗਰੀ ਅਜੇ ਤੱਕ ਖੇਤਰ ਵਿੱਚ ਨਹੀਂ ਪਹੁੰਚੀ ਹੈ।

ਇਹ ਵੀ ਪੜ੍ਹੋ: 65000 ਫੁੱਟ ਦੀ ਉਚਾਈ ਤੋਂ ਘਰ ਦੀ ਛੱਤ 'ਤੇ ਡਿੱਗਾ ਸਕਾਈਡਾਈਵਰ, ਹੋਈ ਮੌਤ

ਇਕ ਅਧਿਕਾਰੀ ਨੇ ਦੱਸਿਆ ਕਿ ਦੁਕਾਨਾਂ 'ਚ ਖਾਣ-ਪੀਣ ਦੀਆਂ ਵਸਤੂਆਂ ਅਤੇ ਰੋਜ਼ਾਨਾ ਦੀਆਂ ਜ਼ਰੂਰਤਾਂ ਦਾ ਸਮਾਨ ਖ਼ਤਮ ਹੋ ਰਿਹਾ ਹੈ ਅਤੇ ਜੇਕਰ ਅਵਾਰਨ ਅਤੇ ਹੋਰ ਖੇਤਰਾਂ ਵਿਚਕਾਰ ਆਵਾਜਾਈ ਬਹਾਲ ਨਾ ਕੀਤੀ ਗਈ ਤਾਂ ਸਥਿਤੀ ਹੋਰ ਵਿਗੜ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਝਾਲ ਮਗਾਸੀ, ਗੰਡਾਵਾ ਅਤੇ ਜਾਫਰਾਬਾਦ ਦੇ ਵਿਸ਼ਾਲ ਖੇਤਰ ਪਾਣੀ ਵਿਚ ਡੁੱਬ ਗਏ ਹਨ, ਕਿਉਂਕਿ ਲਹਿਰੀ ਨਦੀ ਅਤੇ ਹੋਰ ਨਦੀਆਂ ਤੋਂ ਵੀ ਹੜ੍ਹ ਦਾ ਪਾਣੀ ਆ ਰਿਹਾ ਹੈ, ਜਿਸ ਕਾਰਨ ਇਲਾਕਿਆਂ 'ਚ ਬਚਾਅ ਅਤੇ ਰਾਹਤ ਕਾਰਜਾਂ 'ਚ ਰੁਕਾਵਟ ਆ ਰਹੀ ਹੈ। ਡੇਰਾ ਬੁਗਤੀ ਅਤੇ ਕੋਹਲੂ ਦੀਆਂ ਪਹਾੜੀਆਂ 'ਤੇ ਲਗਾਤਾਰ ਪੈ ਰਹੇ ਮੀਂਹ ਕਾਰਨ ਮੌਸਮੀ ਜਲ ਭੰਡਾਰਾਂ 'ਚ ਪਾਣੀ ਭਰ ਗਿਆ ਹੈ, ਜਿਸ ਨਾਲ ਨਸੀਰਾਬਾਦ ਦੇ ਨੀਵੇਂ ਇਲਾਕਿਆਂ 'ਚ ਲੋਕਾਂ ਲਈ ਖ਼ਤਰਾ ਪੈਦਾ ਹੋ ਗਿਆ ਹੈ। ਲਾਸਬੇਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਹੜ੍ਹ ਦੇ ਪਾਣੀ ਵਿੱਚ ਫਸੇ 200 ਤੋਂ ਵੱਧ ਲੋਕਾਂ ਨੂੰ ਬਚਾ ਲਿਆ ਗਿਆ ਹੈ।

ਇਹ ਵੀ ਪੜ੍ਹੋ: ਲੀਬੀਆ 'ਚ ਟੈਂਕਰ ਪਲਟਣ ਮਗਰੋਂ ਲੋਕ ਭਰਨ ਲੱਗੇ ਤੇਲ ਦੀਆਂ ਬਾਲਟੀਆਂ, ਧਮਾਕੇ 'ਚ 9 ਹਲਾਕ, 75 ਤੋਂ ਵਧੇਰੇ ਝੁਲਸੇ

 


cherry

Content Editor

Related News