ਸ਼੍ਰੀਲੰਕਾ ''ਚ ਖਰਾਬ ਹੋਇਆ ਮੌਸਮ, 15 ਲੋਕਾਂ ਦੀ ਮੌਤ

Saturday, Nov 30, 2024 - 01:05 PM (IST)

ਸ਼੍ਰੀਲੰਕਾ ''ਚ ਖਰਾਬ ਹੋਇਆ ਮੌਸਮ, 15 ਲੋਕਾਂ ਦੀ ਮੌਤ

ਕੋਲੰਬੋ (ਭਾਸ਼ਾ)- ਸ੍ਰੀਲੰਕਾ ਵਿਚ ਦੱਖਣ-ਪੱਛਮੀ ਬੰਗਾਲ ਦੀ ਖਾੜੀ 'ਤੇ ਬਣੇ ਡੂੰਘੇ ਦਬਾਅ ਦੇ ਪ੍ਰਭਾਵ ਵਿਚ ਪੈਦਾ ਹੋਏ ਪ੍ਰਤੀਕੂਲ ਮੌਸਮ ਕਾਰਨ 15 ਲੋਕਾਂ ਦੀ ਮੌਤ ਹੋ ਗਈ। ਆਫ਼ਤ ਪ੍ਰਬੰਧਨ ਕੇਂਦਰ (ਡੀ.ਐਮ.ਸੀ) ਨੇ ਇਹ ਜਾਣਕਾਰੀ ਦਿੱਤੀ। ਡੀ.ਐਮ.ਸੀ ਨੇ ਕਿਹਾ ਕਿ ਦੇਸ਼ ਵਿੱਚ ਹੜ੍ਹ, ਤੇਜ਼ ਹਵਾਵਾਂ ਅਤੇ ਜ਼ਮੀਨ ਖਿਸਕਣ ਨਾਲ 4,50,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸਭ ਤੋਂ ਵੱਧ 10 ਮੌਤਾਂ ਪੂਰਬੀ ਸੂਬੇ ਵਿਚ ਹੋਈਆਂ ਹਨ। 

ਪੜ੍ਹੋ ਇਹ ਅਹਿਮ ਖ਼ਬਰ-UK 'ਚ ਇੱਛਾਮੌਤ ਬਿੱਲ 'ਤੇ ਵੋਟਿੰਗ, ਜਲਦ ਬਣ ਸਕਦਾ ਹੈ ਕਾਨੂੰਨ

ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਚੱਕਰਵਾਤੀ ਤੂਫ਼ਾਨ ਜਿਸ ਨੇ ਪੂਰਬੀ ਸੂਬੇ ਵਿੱਚ ਤਬਾਹੀ ਮਚਾ ਦਿੱਤੀ ਹੈ, ਸ਼ਨੀਵਾਰ ਨੂੰ ਬਾਅਦ ਵਿੱਚ ਭਾਰਤ ਦੇ ਦੱਖਣੀ ਰਾਜ ਤਾਮਿਲਨਾਡੂ ਵੱਲ ਵਧੇਗਾ। ਇਸ ਤੋਂ ਬਾਅਦ ਦੇਸ਼ ਵਿੱਚ ਮੌਸਮ ਵਿੱਚ ਸੁਧਾਰ ਹੋ ਸਕਦਾ ਹੈ। ਹਾਲਾਂਕਿ, ਉੱਤਰੀ, ਉੱਤਰੀ ਮੱਧ ਅਤੇ ਪੂਰਬੀ ਤ੍ਰਿੰਕੋਮਾਲੀ ਜ਼ਿਲ੍ਹਿਆਂ ਵਿੱਚ 100 ਮਿਲੀਮੀਟਰ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੇਸ਼ ਦੇ ਕੁਝ ਹਿੱਸਿਆਂ ਵਿੱਚ 60 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੱਧ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਪੂਰਬੀ ਕਸਬੇ ਸਮੰਤੁਰਾਈ ਵਿੱਚ ਇੱਕ ਟਰੈਕਟਰ 'ਤੇ ਯਾਤਰਾ ਕਰਦੇ ਸਮੇਂ ਹੜ੍ਹਾਂ ਕਾਰਨ ਛੇ ਵਿਦਿਆਰਥੀਆਂ ਦੀ ਮੌਤ ਦੇ ਸਬੰਧ ਵਿੱਚ ਇੱਕ ਸਕੂਲ ਦੇ ਪ੍ਰਿੰਸੀਪਲ ਅਤੇ ਇੱਕ ਅਧਿਆਪਕ ਨੂੰ ਗ੍ਰਿਫ]ਤਾਰ ਕੀਤਾ ਹੈ। ਪ੍ਰਿੰਸੀਪਲ ਨੇ ਬੱਸ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਟਰੈਕਟਰ ਰਾਹੀਂ ਜਾਣ ਲਈ ਕਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News