ਦੱਖਣੀ ਗਾਜ਼ਾ ''ਤੇ ਰਾਤ ਭਰ ਹੋਏ ਇਜ਼ਰਾਈਲੀ ਹਮਲਿਆਂ ''ਚ 15 ਲੋਕਾਂ ਦੀ ਮੌਤ
Tuesday, Oct 15, 2024 - 01:42 PM (IST)

ਯੇਰੂਸ਼ਲਮ (ਏਜੰਸੀ)- ਦੱਖਣੀ ਗਾਜ਼ਾ ਪੱਟੀ ਵਿੱਚ ਰਾਤ ਭਰ ਹੋਏ ਇਜ਼ਰਾਈਲੀ ਹਮਲਿਆਂ ਵਿੱਚ 6 ਬੱਚਿਆਂ ਅਤੇ 2 ਔਰਤਾਂ ਸਮੇਤ ਘੱਟੋ-ਘੱਟ 15 ਲੋਕ ਮਾਰੇ ਗਏ। ਫਲਸਤੀਨੀ ਮੈਡੀਕਲ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਜ਼ਰਾਈਲ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਜਬਾਲੀਆ ਵਿੱਚ ਹਵਾਈ ਅਤੇ ਜ਼ਮੀਨੀ ਹਮਲੇ ਕਰ ਰਿਹਾ ਹੈ। ਇੱਥੋਂ ਦੇ ਲੋਕਾਂ ਨੇ ਦੱਸਿਆ ਕਿ ਕਈ ਪਰਿਵਾਰ ਅਜੇ ਵੀ ਆਪਣੇ ਘਰਾਂ ਅਤੇ ਸ਼ੈਲਟਰ ਕੈਂਪਾਂ ਵਿੱਚ ਫਸੇ ਹੋਏ ਹਨ।
ਇਹ ਵੀ ਪੜ੍ਹੋ: ਕੈਨੇਡੀਅਨ PM ਟਰੂਡੋ ਨੇ ਭਾਰਤ 'ਤੇ ਡਿਪਲੋਮੈਟਾਂ ਅਤੇ ਸੰਗਠਿਤ ਅਪਰਾਧ ਦੀ ਵਰਤੋਂ ਕਰਨ ਦਾ ਲਗਾਇਆ ਦੋਸ਼
ਨਸੇਰ ਹਸਪਤਾਲ ਦੇ ਅਨੁਸਾਰ, ਮੰਗਲਵਾਰ ਸਵੇਰੇ ਦੱਖਣੀ ਸ਼ਹਿਰ ਬੇਨੀ ਸੁਹੇਲਾ ਵਿੱਚ ਇੱਕ ਘਰ 'ਤੇ ਹੋਏ ਹਮਲੇ ਵਿੱਚ ਇੱਕ ਪਰਿਵਾਰ ਦੇ ਘੱਟੋ-ਘੱਟ 10 ਲੋਕ ਮਾਰੇ ਗਏ। ਮਰਨ ਵਾਲਿਆਂ ਵਿੱਚ 3 ਬੱਚੇ ਅਤੇ 1 ਔਰਤ ਸ਼ਾਮਲ ਹੈ। ਯੂਰਪੀਅਨ ਹਸਪਤਾਲ ਦੇ ਅਨੁਸਾਰ, ਮੰਗਲਵਾਰ ਤੜਕੇ ਨੇੜਲੇ ਕਸਬੇ ਫਾਖਰੀ ਵਿੱਚ ਇੱਕ ਘਰ 'ਤੇ ਹੋਏ ਹਮਲੇ ਵਿੱਚ 3 ਬੱਚਿਆਂ ਅਤੇ 1 ਔਰਤ ਸਮੇਤ 5 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਮੈਡੀਕਲ ਰਿਕਾਰਡ ਜਾਰੀ; ਅਮਰੀਕੀ ਰਾਸ਼ਟਰਪਤੀ ਬਣਨ ਲਈ ਫਿੱਟ ਕਮਲਾ ਹੈਰਿਸ, ਟਰੰਪ ਨੂੰ ਕੀਤਾ ਚੈਲੰਜ
ਇੱਥੇ ਦੱਸ ਦੇਈਏ ਕਿ ਹਮਾਸ ਦੀ ਅਗਵਾਈ ਵਾਲੇ ਅੱਤਵਾਦੀਆਂ ਨੇ ਇਕ ਸਾਲ ਪਹਿਲਾਂ ਇਜ਼ਰਾਈਲ ਵਿਚ ਦਾਖਲ ਹੋ ਕੇ ਹਮਲਾ ਕੀਤਾ ਸੀ। ਇਸ ਹਮਲੇ ਵਿਚ ਘੱਟੋ-ਘੱਟ 1,200 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਜ਼ਿਆਦਾਤਰ ਆਮ ਨਾਗਰਿਕ ਸਨ। ਹਮਲੇ ਦੌਰਾਨ ਘੱਟੋ-ਘੱਟ 250 ਹੋਰਾਂ ਨੂੰ ਅਗਵਾ ਕਰ ਲਿਆ ਗਿਆ ਸੀ। ਉਨ੍ਹਾਂ ਨੇ ਅਜੇ ਵੀ ਗਾਜ਼ਾ ਵਿੱਚ ਕਰੀਬ 100 ਲੋਕਾਂ ਨੂੰ ਬੰਦੀ ਬਣਾਇਆ ਹੋਇਆ ਹਨੈ। ਸਥਾਨਕ ਸਿਹਤ ਅਧਿਕਾਰੀਆਂ ਮੁਤਾਬਕ ਗਾਜ਼ਾ 'ਚ ਇਜ਼ਰਾਈਲ ਦੇ ਹਮਲੇ 'ਚ 42 ਹਜ਼ਾਰ ਤੋਂ ਜ਼ਿਆਦਾ ਫਲਸਤੀਨੀ ਮਾਰੇ ਗਏ ਹਨ ਅਤੇ ਮਰਨ ਵਾਲਿਆਂ 'ਚ ਅੱਧੇ ਤੋਂ ਜ਼ਿਆਦਾ ਔਰਤਾਂ ਅਤੇ ਬੱਚੇ ਹਨ। ਯੁੱਧ ਨੇ ਗਾਜ਼ਾ ਦੇ ਵੱਡੇ ਹਿੱਸੇ ਨੂੰ ਤਬਾਹ ਕਰ ਦਿੱਤਾ ਹੈ ਅਤੇ ਇਸਦੀ 23 ਲੱਖ ਦੀ ਆਬਾਦੀ ਵਿਚੋਂ ਲਗਭਗ 90 ਫ਼ੀਸਦੀ ਲੋਕ ਬੇਘਰ ਹੋ ਗਏ ਹਨ।
ਇਹ ਵੀ ਪੜ੍ਹੋ: ਵੱਖਵਾਦੀ ਪੰਨੂ ਮਾਮਲਾ: ਭਾਰਤੀ ਜਾਂਚ ਕਮੇਟੀ ਅੱਜ ਜਾਵੇਗੀ ਅਮਰੀਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8