ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ''ਚ 15 ਫੀਸਦੀ ਆਈ ਗਿਰਾਵਟ : WHO
Thursday, Aug 25, 2022 - 12:23 AM (IST)
ਜੇਨੇਵਾ-ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਨੇ ਬੁੱਧਵਾਰ ਨੂੰ ਕਿਹਾ ਕਿ ਦੁਨੀਆ ਭਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਹੋਣ ਵਾਲੀਆਂ ਮੌਤਾਂ 'ਚ ਪਿਛਲੇ ਹਫਤੇ 15 ਫੀਸਦੀ ਦੀ ਗਿਰਾਵਟ ਆਈ ਹੈ ਜਦਕਿ ਇਨਫੈਕਸ਼ਨ ਦੇ ਨਵੇਂ ਮਾਮਲੇ ਪਹਿਲੇ ਦੇ ਮੁਕਾਬਲੇ 9 ਫੀਸਦੀ ਘੱਟ ਦਰਜ ਹੋਏ ਹਨ। ਕੋਰੋਨਾ ਮਹਾਮਾਰੀ ਦੇ ਤਾਜ਼ਾ ਹਫ਼ਤਾਵਾਰੀ ਮੁਲਾਂਕਣ 'ਚ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਨੇ ਦੱਸਿਆ ਕਿ ਪਿਛਲੇ ਹਫਤੇ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਇਨਫੈਕਸ਼ਨ ਦੇ 53 ਲੱਖ ਮਾਮਲੇ ਆਏ ਹਨ ਜਦਕਿ ਇਨਫੈਕਸ਼ਨ ਨਾਲ 14,000 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ : ਅਚਾਨਕ ਯੂਕ੍ਰੇਨ ਪਹੁੰਚੇ PM ਜਾਨਸਨ, ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ ਕਰ ਕੀਤਾ ਇਹ ਐਲਾਨ
ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਪੱਛਮੀ ਪ੍ਰਸ਼ਾਂਤ ਖੇਤਰ ਨੂੰ ਛੱਡ ਕੇ ਦੁਨੀਆ ਦੇ ਸਾਰੇ ਖੇਤਰਾਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਨਵੇਂ ਮਾਮਲਿਆਂ 'ਚ ਗਿਰਾਵਟ ਆ ਰਹੀ ਹੈ। ਅਫਰੀਕਾ 'ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ 'ਚ 183 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ ਜਦਕਿ ਯੂਰਪ 'ਚ ਇਨ੍ਹਾਂ 'ਚ ਕਰੀਬ ਇਕ ਤਿਹਾਈ (33 ਫੀਸਦੀ) ਅਤੇ ਅਮਰੀਕਾ 'ਚ 15 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ, ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਦੇ ਮਾਮਲੇ ਪੂਰੀ ਤਰ੍ਹਾਂ ਨਾਲ ਸਾਹਮਣੇ ਨਹੀਂ ਆ ਰਹੇ ਹਨ ਕਿਉਂਕਿ ਕਈ ਦੇਸ਼ਾਂ ਨੇ ਆਪਣੀ ਜਾਂਚ 'ਚ ਘਟਾ ਦਿੱਤੀ ਹੈ ਅਤੇ ਵਾਇਰਸ ਦੀ ਨਿਗਰਾਨੀ ਲਈ 'ਪ੍ਰੋਟੋਕਾਲ' ਦਾ ਪਾਲਣ ਨਹੀਂ ਕਰ ਰਹੇ ਹਨ ਜਿਸ ਕਾਰਨ ਅਸਲੀਅਤ ਤੋਂ ਬਹੁਤ ਘੱਟ ਮਾਮਲੇ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ : ਜੈਸ਼ੰਕਰ ਨੇ ਬ੍ਰਾਜ਼ੀਲ 'ਚ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ