ਅਗਫਾਨੀ ਫੌਜ ਦੀ ਕਾਰਵਾਈ ''ਚ 15 ਤਾਲਿਬਾਨ ਅੱਤਵਾਦੀ ਢੇਰ

Thursday, Feb 04, 2021 - 06:41 PM (IST)

ਅਗਫਾਨੀ ਫੌਜ ਦੀ ਕਾਰਵਾਈ ''ਚ 15 ਤਾਲਿਬਾਨ ਅੱਤਵਾਦੀ ਢੇਰ

ਕਾਬੁਲ-ਅਫਗਾਨਿਸਤਾਨ ਦੇ ਕੰਧਾਰ ਸੂਬੇ 'ਚ ਫੌਜ ਦੀ ਕਾਰਵਾਈ 'ਚ 15 ਅੱਤਵਾਦੀ ਮਾਰੇ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਰੱਖਿਆ ਮੰਤਰਾਲਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਨੇ ਬਿਆਨ ਜਾਰੀ ਕਰ ਕੇ ਦੱਸਿਆ ਕਿ ਤਾਲਿਬਾਨ ਅੱਤਵਾਦੀ ਕੰਧਾਰ ਸੂਬੇ ਦੇ ਅਰਘਨਾਬਾਦ ਅਤੇ ਦਾਂਡ ਜ਼ਿਲੇ 'ਚ ਇਕੱਠੇ ਹੋਏ ਸਨ ਅਤੇ ਫੌਜ 'ਤੇ ਹਮਲੇ ਦੀ ਯੋਜਨਾ ਬਣਾ ਰਹੇ ਸਨ।

ਇਹ ਵੀ ਪੜ੍ਹੋ -ਭਾਰਤ ਨੇ ਮਿਆਂਮਾਰ 'ਚ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਯਾਤਰਾ ਐਡਵਾਇਜ਼ਰੀ

ਫੌਜ ਅਤੇ ਸੁਰੱਖਿਆ ਦਸਤਿਆਂ ਨੇ ਸਾਂਝੀ ਮੁਹਿੰਮ ਤਹਿਤ ਅੱਤਵਾਦੀਆਂ 'ਤੇ ਨਿਸ਼ਾਨਾ ਵਿੰਨ੍ਹਿਆ। ਫੌਜ ਦੀ ਕਾਰਵਾਈ 'ਚ 15 ਅੱਤਵਾਦੀ ਢੇਰ ਹੋ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ ਹਨ। ਮੁਹਿੰਮ ਦੌਰਾਨ ਹਥਿਆਰ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ -ਪਾਕਿ ਨੇ ਅਫਗਾਨਿਸਤਾਨ 'ਤੇ ਦਾਗੇ 50 ਰਾਕੇਟ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।


author

Karan Kumar

Content Editor

Related News