ਵਿਰੋਧੀ ਧਿਰ ਦੇ ਨੇਤਾ ''ਤੇ ਕੀਤਾ ਚਾਕੂ ਨਾਲ ਹਮਲਾ, ਦੋਸ਼ੀ ਨੂੰ ਹੋਈ 15 ਸਾਲ ਦੀ ਸਜ਼ਾ
Friday, Jul 05, 2024 - 11:12 AM (IST)
ਸਿਓਲ (ਏਜੰਸੀ)- ਦੱਖਣ ਕੋਰੀਆ ਦੀ ਇਕ ਅਦਾਲਤ ਨੇ ਵਿਰੋਧੀ ਧਿਰ ਦੇ ਇਕ ਨੇਤਾ 'ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ੀ ਵਿਅਕਤੀ ਨੂੰ ਸ਼ੁੱਕਰਵਾਰ ਨੂੰ 15 ਸਾਲ ਕੈਦ ਦੀ ਸਜ਼ਾ ਸੁਣਾਈ। ਇਸ ਸਾਲ ਜਨਵਰੀ 'ਚ ਜਦੋਂ 'ਲਿਬਰਲ ਡੈਮੋਕ੍ਰੇਟਿਕ ਪਾਰਟੀ) ਦੇ ਮੁਖੀ ਲੀ ਜੇ-ਮਿਊਂਗ ਦੱਖਣ-ਪੂਰਬੀ ਸ਼ਹਿਰ ਬੁਸਾਨ 'ਚ ਇਕ ਪ੍ਰੋਗਰਾਮ 'ਚ ਗਏ ਸਨ, ਉਦੋਂ ਇਕ ਵਿਅਕਤੀ ਆਟੋਗ੍ਰਾਫ਼ ਮੰਗਣ ਦੇ ਬਹਾਨੇ ਉਨ੍ਹਾਂ ਕੋਲ ਆਇਆ ਅਤੇ ਚਾਕੂ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ।
ਪੁਲਸ ਵਲੋਂ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਉਸ ਨੇ ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਉਹ ਲੀ ਨੂੰ ਦੱਖਣ ਕੋਰੀਆ ਦਾ ਰਾਸ਼ਟਪਤੀ ਬਣਨ ਤੋਂ ਰੋਕਣ ਲਈ ਉਨ੍ਹਾਂ ਦਾ ਕਤਲ ਕਰਨਾ ਚਾਹੁੰਦਾ ਸੀ। ਬੁਸਾਨ ਜ਼ਿਲ੍ਹਾ ਅਦਾਲਤ ਨੇ ਕਿਹਾ ਕਿ ਵਿਅਕਤੀ ਨੂੰ ਕਤਲ ਦੀ ਕੋਸ਼ਿਸ਼ ਅਤੇ ਚੋਣ ਕਾਨੂੰਨ ਦੀ ਉਲੰਘਣਾ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ 15 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ ਅਤੇ ਮਾਤਾ-ਪਿਤਾ, ਦੋਹਾਂ ਕੋਲ ਇਸ ਫ਼ੈਸਲੇ ਖ਼ਿਲਾਫ਼ ਹਾਈ ਕੋਰਟ 'ਚ ਅਪੀਲ ਕਰਨ ਲਈ ਇਕ ਹਫ਼ਤੇ ਦਾ ਸਮਾਂ ਹੈ। ਅਦਾਲਤ ਨੇ ਦੋਸ਼ੀ ਦੀ ਪਛਾਣ ਉਜਾਗਰ ਨਹੀਂ ਕੀਤੀ। ਪੁਲਸ ਨੇ ਪਹਿਲੇ ਦੱਸਿਆ ਸੀ ਕਿ ਉਸ ਦੀ ਉਮਰ ਲਗਭਗ 67 ਸਾਲ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e