ਅਮਰੀਕਾ : ਚਰਚ ਦੀਆਂ ਸੇਵਾਵਾਂ ਨਾਲ ਜੁੜੇ 150 ਲੋਕ ਹੋਏ ਕੋਰੋਨਾ ਦੇ ਸ਼ਿਕਾਰ
Tuesday, Nov 03, 2020 - 08:28 AM (IST)
ਫਰਿਜ਼ਨੋ, (ਗੁਰਿੰਦਰਜੀਤ ਨੀਟਾ ਮਾਛੀਕੇ)- ਕੋਰੋਨਾ ਵਾਇਰਸ ਦੇ ਸੰਬੰਧ ਵਿਚ ਇਕ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਲਗਭਗ 150 ਦੇ ਕਰੀਬ ਕੋਰੋਨਾ ਵਾਇਰਸ ਦੇ ਮਾਮਲੇ 18 ਅਕਤੂਬਰ ਨੂੰ ਮੈਸੇਚਿਉਸੇਟਸ ਦੇ ਫਿਚਬਰਗ ਵਿਚ ਇਕ ਚਰਚ ਵਿਚ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਇਸ ਦੀਆਂ ਸੇਵਾਵਾਂ ਅਤੇ ਪ੍ਰੋਗਰਾਮਾਂ ਨਾਲ ਜੁੜੇ ਹੋਏ ਹਨ।
ਇਹ ਵੀ ਪੜ੍ਹੋ- ਅਮਰੀਕਾ 'ਚ 23 ਸਾਲਾ ਪੰਜਾਬੀ ਟਰੱਕ ਡਰਾਈਵਰ ਦੀ ਹਾਦਸੇ 'ਚ ਮੌਤ
ਸ਼ਹਿਰ ਦੇ ਸਿਹਤ ਵਿਭਾਗ ਨੇ ਐਤਵਾਰ ਨੂੰ ਪੁਸ਼ਟੀ ਕੀਤੀ ਕਿ ਇਹ ਮਾਮਲੇ ਕਰਾਸ ਰੋਡਜ਼ ਚਰਚ ਨਾਲ ਜੁੜੇ ਹੋਏ ਸਨ। ਸਿਹਤ ਵਿਭਾਗ ਨੇ ਦੱਸਿਆ ਕਿ ਟੈਸਟ ਲੈਣ ਵਾਲਿਆਂ ਨੇ ਇੱਥੇ ਆਈਸ ਅਤੇ ਡੈੱਕ ਹਾਕੀ ਨਾਲ ਸਬੰਧਤ 40 ਤੋਂ ਵੱਧ ਕੋਵਡ-19 ਮਾਮਲਿਆਂ ਦੀ ਪਛਾਣ ਕੀਤੀ ਹੈ। ਇਸ ਦੇ ਨਾਲ ਹੀ ਐੱਫ. ਐੱਚ. ਡੀ. ਨੇ ਇਹ ਚਿੰਤਾ ਜ਼ਾਹਿਰ ਕੀਤੀ ਇਹ ਵਾਇਰਸ ਦੇ ਮਾਮਲੇ ਹੋਰਾਂ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ। ਇਸ ਸੰਬੰਧੀ ਸਥਾਨਕ ਅਧਿਕਾਰੀਆਂ ਵਲੋਂ ਵਾਇਰਸ 'ਤੇ ਕਾਬੂ ਪਾਉਣ ਅਤੇ ਇਸ ਦੇ ਫੈਲਣ ਨੂੰ ਰੋਕਣ ਲਈ ਮੰਗਲਵਾਰ ਨੂੰ ਸ਼ਹਿਰ ਵਿਚ ਮੁਫਤ ਕੋਰੋਨਾ ਵਾਇਰਸ ਟੈਸਟਿੰਗ ਦਾ ਪ੍ਰਬੰਧ ਕੀਤਾ ਗਿਆ।