ਅਫਗਾਨਿਸਤਾਨ 'ਚ ਮਦਰਸੇ 'ਚ ਨਮਾਜ਼ ਦੌਰਾਨ ਹੋਇਆ ਧਮਾਕਾ, 16 ਲੋਕਾਂ ਦੀ ਮੌਤ, 24 ਜ਼ਖ਼ਮੀ
Wednesday, Nov 30, 2022 - 05:28 PM (IST)

ਕਾਬੁਲ (ਏਜੰਸੀ)- ਸਮਾਗਨ ਦੇ ਅਯਬਾਕ ਸ਼ਹਿਰ ਵਿਚ ਬੁੱਧਵਾਰ ਨੂੰ ਦੁਪਹਿਰ ਦੀ ਨਮਾਜ਼ ਦੌਰਾਨ ਜਾਹਦੀਆ ਮਦਰੱਸੇ ਵਿਚ ਧਮਾਕਾ ਹੋਇਆ, ਇਹ ਜਾਣਕਾਰੀ ਸਥਾਨਕ ਮੀਡੀਆ ਨੇ ਦਿੱਤੀ। ਟੋਲੋ ਨਿਊਜ਼ ਦੀ ਰਿਪੋਰਟ ਮੁਤਾਬਕ ਸੂਬਾਈ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਧਮਾਕੇ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 24 ਲੋਕ ਜ਼ਖਮੀ ਵੀ ਹੋਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਦੁਪਹਿਰ ਦੀ ਨਮਾਜ਼ ਦੌਰਾਨ ਹੋਇਆ। ਅਜੇ ਤੱਕ ਕਿਸੇ ਨੇ ਵੀ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਧਮਾਕੇ ਬਾਰੇ ਸੁਰੱਖਿਆ ਅਧਿਕਾਰੀਆਂ ਦੇ ਅਧਿਕਾਰਤ ਬਿਆਨ ਦੀ ਵੀ ਉਡੀਕ ਕੀਤੀ ਜਾ ਰਹੀ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਸਮੂਹਿਕ ਨਮਾਜ਼ ਪੜ੍ਹ ਰਹੇ ਸਨ, ਅਤੇ ਸਥਾਨਕ ਹਸਪਤਾਲ ਦੇ ਇੱਕ ਡਾਕਟਰ ਨੇ ਕਿਹਾ ਕਿ ਜ਼ਿਆਦਾਤਰ ਪੀੜਤ ਸਕੂਲ ਦੇ ਵਿਦਿਆਰਥੀ ਸਨ। ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਨਫੀ ਟਕੂਰ ਨੇ ਕਿਹਾ ਕਿ ਤਾਲਿਬਾਨ ਦੇ ਸੁਰੱਖਿਆ ਬਲ ਹਮਲੇ ਦੀ ਜਾਂਚ ਕਰ ਰਹੇ ਹਨ, ਅਤੇ "ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਕੰਮਾਂ ਲਈ ਉਨ੍ਹਾਂ ਨੂੰ ਸਜ਼ਾ ਦੇਣ" ਦੀ ਸਹੁੰ ਖਾਧੀ ਹੀ।