ਪਾਕਿਸਤਾਨ ''ਚ ਦੋ ਵਿਰੋਧੀ ਸਮੂਹਾਂ ਵਿਚਾਲੇ ਗੋਲੀਬਾਰੀ, 16 ਲੋਕਾਂ ਦੀ ਮੌਤ
Tuesday, May 16, 2023 - 10:31 AM (IST)
ਇਸਲਾਮਾਬਾਦ (ਵਾਰਤਾ): ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਦੋ ਵਿਰੋਧੀ ਸਮੂਹਾਂ ਵਿਚਾਲੇ ਹੋਈ ਗੋਲੀਬਾਰੀ ਵਿਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਹਾਟ ਪੁਲਸ ਅਧਿਕਾਰੀਆਂ ਨੇ ਸਮਾਚਾਰ ਏਜੰਸੀ ਸ਼ਿਨਹੂਆ ਨੂੰ ਦੱਸਿਆ ਕਿ ਇਹ ਘਟਨਾ ਸੋਮਵਾਰ ਦੇਰ ਰਾਤ ਸੂਬੇ ਦੇ ਕੋਹਾਟ ਜ਼ਿਲ੍ਹੇ ਦੇ ਦਾਰ ਆਦਮ ਖੇਲ ਕਬਾਇਲੀ ਖੇਤਰ ਵਿੱਚ ਇੱਕ ਵਿਵਾਦਿਤ ਕੋਲਾ ਖਾਨ ਦੀ ਸੀਮਾਬੰਦੀ ਨੂੰ ਲੈ ਕੇ ਦੋ ਸਮੂਹਾਂ ਵਿਚਕਾਰ ਵਾਪਰੀ, ਜਿਸ ਵਿੱਚ 16 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜਖਮੀ ਹੋਏ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਹੰਗਾਮੇ ਦਰਮਿਆਨ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਮਿਲੀ ਜ਼ਮਾਨਤ
ਪੁਲਸ ਨੇ ਦੱਸਿਆ ਕਿ ਇਹ ਘਟਨਾ ਦੋ ਕਬਾਇਲੀ ਸਮੂਹਾਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਝਗੜੇ ਕਾਰਨ ਵਾਪਰੀ ਅਤੇ ਸਥਾਨਕ ਕਬਾਇਲੀ ਅਦਾਲਤ 'ਜਿਰਗਾ' ਨੇ ਲੜਾਈ ਲੜ ਰਹੇ ਸਮੂਹਾਂ ਵਿਚਕਾਰ ਮਾਮਲੇ ਨੂੰ ਸੁਲਝਾਉਣ ਲਈ ਕਈ ਮੀਟਿੰਗਾਂ ਕੀਤੀਆਂ। ਇਸ ਦੌਰਾਨ ਇਹ ਗੁੱਟਾਂ ਉਸ ਸਮੇਂ ਹਿੰਸਕ ਹੋ ਗਿਆ ਜਦੋਂ ਸੋਮਵਾਰ ਨੂੰ ਕੋਲਾ ਖਾਨ 'ਚ ਕੰਮ ਕਰਦੇ ਸਮੇਂ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਏ। ਸਥਾਨਕ ਮੀਡੀਆ ਮੁਤਾਬਕ ਘਟਨਾ ਤੋਂ ਬਾਅਦ ਪੁਲਸ ਅਤੇ ਬਚਾਅ ਦਲ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਪੀੜਤਾਂ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ। ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਵਿਵਾਦਿਤ ਕੋਲਾ ਖਾਨ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਸ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਕੁਝ ਅਪਰਾਧੀ ਮੌਕੇ ਤੋਂ ਫਰਾਰ ਹੋ ਗਏ ਅਤੇ ਉਨ੍ਹਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।