ਰੂਸ ’ਚ ਵਾਪਰਿਆ ਭਿਆਨਕ ਜਹਾਜ਼ ਹਾਦਸਾ, 16 ਯਾਤਰੀਆਂ ਦੀ ਮੌਤ

Sunday, Oct 10, 2021 - 03:37 PM (IST)

ਰੂਸ ’ਚ ਵਾਪਰਿਆ ਭਿਆਨਕ ਜਹਾਜ਼ ਹਾਦਸਾ, 16 ਯਾਤਰੀਆਂ ਦੀ ਮੌਤ

ਇੰਟਰਨੈਸ਼ਨਲ ਡੈਸਕ : ਰੂਸ ’ਚ ਐਤਵਾਰ ਨੂੰ ਇਕ ਭਿਆਨਕ ਜਹਾਜ਼ ਹਾਦਸਾ ਹੋ ਗਿਆ, ਜਿਸ ’ਚ 16 ਯਾਤਰੀਆਂ ਦੀ ਮੌਤ ਹੋ ਗਈ। ਇਸ ਐੱਲ-410 ਰੂਸੀ ਜਹਾਜ਼ ’ਚ ਕੁਲ 23 ਯਾਤਰੀ ਸਵਾਰ ਸਨ। ਇਹ ਜਹਾਜ਼ ਟਾਟਰਸਤਾਨ ਗਣਰਾਜ ਕੋਲ ਹਾਦਸਾਗ੍ਰਸਤ ਹੋ ਗਿਆ। ਬਚਾਅ ਟੀਮ ਨੇ 7 ਲੋਕਾਂ ਨੂੰ ਜ਼ਿੰਦਾ ਬਚਾਅ ਲਿਆ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 9.30 ਵਜੇ ਵਾਪਰਿਆ। ਰੂਸ ਦੇ ਐਮਰਜੈਂਸੀ ਮੰਤਰਾਲੇ ਨੇ ਦੱਸਿਆ ਕਿ ਇਸ ਹਾਦਸੇ ’ਚ 16 ਲੋਕਾਂ ਦੀ ਮੌਤ ਹੋ ਗਈ। ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਤਸਵੀਰ ’ਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਜਹਾਜ਼ ਦੋ ਟੁਕੜਿਆਂ ’ਚ ਵੰਡਿਆ ਗਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਦੀ ਆਫ਼ਤ ਨਾਲ ਨਜਿੱਠਣ ਲਈ ਆਸਟ੍ਰੇਲੀਆ ਸਰਕਾਰ ਨੇ ਬਣਾਈ ਇਹ ਯੋਜਨਾ

ਜਹਾਜ਼ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਸਥਾਨਕ ਸਿਹਤ ਮੰਤਰਾਲੇ ਨੇ ਕਿਹਾ ਕਿ ਬਚਾਏ ਗਏ 7 ਲੋਕਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ’ਚੋਂ ਇਕ ਦੀ ਹਾਲਤ ਬਹੁਤ ਗੰਭੀਰ ਹੈ। ਡਾਕਟਰ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਜਹਾਜ਼ ਰੂਸੀ ਫੌਜ ਅਤੇ ਜਲ ਸੈਨਾ ਦੀ ਮਦਦ ਕਰਨ ਵਾਲੇ ਇਕ ਸਵੈਮਸੇਵੀ ਸੰਗਠਨ ਦਾ ਹੈ। ਇਹ ਸੰਗਠਨ ਆਪਣੇ ਆਪ ਨੂੰ ਖੇਡ ਤੇ ਰੱਖਿਆ ਸੰਗਠਨ ਦੱਸਦਾ ਹੈ। ਰੂਸੀ ਅਧਿਕਾਰੀ ਇਸ ਜਹਾਜ਼ ਹਾਦਸੇ ਦੀ ਜਾਂਚ ਕਰ ਰਹੇ ਹਨ।


author

Manoj

Content Editor

Related News