ਚੀਨ ''ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16 ਨਵੇਂ ਮਾਮਲੇ ਸਾਹਮਣੇ ਆਏ

07/19/2020 11:13:34 AM

ਬੀਜਿੰਗ- ਚੀਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 16 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 13 ਸਥਾਨਕ ਵਾਇਰਸ ਦੇ ਹਨ ਜਦਕਿ 3 ਬਾਹਰ ਤੋਂ ਆਏ ਮਾਮਲੇ ਹਨ।

ਚੀਨ ਦੇ ਰਾਸ਼ਟਰੀ ਸਿਹਤ ਵਿਭਾਗ ਵਲੋਂ ਐਤਵਾਰ ਨੂੰ ਜਾਰੀ ਰੋਜ਼ਾਨਾ ਦੀ ਰਿਪੋਰਟ ਮੁਤਾਬਕ ਸਥਾਨਕ ਵਾਇਰਸ ਦੇ ਮਾਮਲਿਆਂ ਵਿਚ ਸਾਰੇ ਮਾਮਲੇ ਉੱਤਰ-ਪੱਛਮੀ ਚੀਨ ਦੇ ਸ਼ਿਨਜਿਆਂਗ ਉਈਗਰ ਖੁਦਮਖਤਿਆਰ ਖੇਤਰ ਦੇ ਹਨ। ਚੀਨ ਦੇ ਰਾਸ਼ਟਰੀ ਸਿਹਤ ਵਿਭਾਗ ਮੁਤਾਬਕ ਇਸ ਦੌਰਾਨ ਕੋਵਿਡ-19 ਤੋਂ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ। 


Lalita Mam

Content Editor

Related News