ਸ਼੍ਰੀਲੰਕਾ ''ਚ ਭਾਰੀ ਮੀਂਹ ਕਾਰਨ 16 ਲੋਕਾਂ ਦੀ ਮੌਤ, ਹਜ਼ਾਰਾਂ ਹੋਏ ਵਿਸਥਾਪਿਤ

11/10/2021 1:31:24 PM

ਕੋਲੰਬੋ (ਏਪੀ)- ਸ਼੍ਰੀਲੰਕਾ ਵਿੱਚ ਭਾਰੀ ਮੀਂਹ ਮਗਰੋਂ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਲਗਭਗ ਇੱਕ ਹਫ਼ਤੇ ਤੋਂ ਭਾਰੀ ਮੀਂਹ ਪੈ ਰਿਹਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। 

ਪੜ੍ਹੋ ਇਹ ਅਹਿਮ ਖਬਰ - ਮਿਆਂਮਾਰ ਦੀ ਅਦਾਲਤ ਨੇ ਸੂ ਕੀ ਦੀ ਪਾਰਟੀ ਦੇ ਦੋ ਮੈਂਬਰਾਂ ਨੂੰ 90 ਅਤੇ 75 ਸਾਲ ਦੀ ਸੁਣਾਈ ਸਜ਼ਾ

ਆਫ਼ਤ ਪ੍ਰਬੰਧਨ ਕੇਂਦਰ ਨੇ ਕਿਹਾ ਕਿ 5 ਹਜ਼ਾਰ ਤੋਂ ਵੱਧ ਲੋਕ ਵਿਸਥਾਪਿਤ ਹੋਏ ਹਨ ਅਤੇ ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਜਾਂ ਸਰਕਾਰੀ ਰਾਹਤ ਕੇਂਦਰਾਂ ਵਿੱਚ ਸ਼ਰਨ ਲਈ ਹੈ। ਕੇਂਦਰ ਨੇ ਕਿਹਾ ਕਿ ਜ਼ਿਆਦਾਤਰ ਲੋਕਾਂ ਦੀ ਮੌਤ ਡੁੱਬਣ ਅਤੇ ਬਿਜਲੀ ਡਿੱਗਣ ਕਾਰਨ ਹੋਈ ਹੈ। ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਉੱਤਰ-ਪੂਰਬੀ ਮਾਨਸੂਨ ਆਮ ਤੌਰ 'ਤੇ ਅਕਤੂਬਰ ਅਤੇ ਨਵੰਬਰ ਵਿੱਚ ਸ਼੍ਰੀਲੰਕਾ ਵਿੱਚ ਸਰਗਰਮ ਹੁੰਦਾ ਹੈ। ਇਸ ਸਾਲ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ ਹੈ।

ਨੋਟ- ਸ਼੍ਰੀਲੰਕਾ ਵਿਚ ਭਾਰੀ ਮੀਂਹ ਮਗਰੋਂ ਹਾਲਾਤ ਖਰਾਬ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News