ਚੀਨ 'ਚ ਕੋਰੋਨਾ ਵਾਇਰਸ ਕਾਰਨ 1631 ਲੋਕਾਂ ਦੀ ਮੌਤ

2/15/2020 9:02:50 AM

ਬੀਜਿੰਗ— ਚੀਨ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ 139 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 1631 ਤੱਕ ਪਹੁੰਚ ਗਈ ਹੈ। ਦੇਸ਼ ਦੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਵਾਇਰਸ ਦੇ ਮਾਮਲਿਆਂ ਦੀ ਗਿਣਤੀ 66,000 ਤੋਂ ਟੱਪ ਗਈ ਹੈ। ਮਾਹਿਰਾਂ ਮੁਤਾਬਕ 116 ਮੌਤਾਂ ਇਕੱਲੇ ਹੁਬੇਈ ਸੂਬੇ 'ਚ ਹੀ ਹੋਈਆਂ। 5090 ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਲੋਕਾਂ 'ਚ ਡਰ ਦਾ ਮਾਹੌਲ ਹੈ।ਹੁਬੇਈ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 4823 ਨਵੇਂ ਮਾਮਲੇ ਸਾਹਮਣੇ ਆਏ।

ਛੇ ਸਿਹਤ ਮੁਲਾਜ਼ਮਾਂ ਦੀ ਵੀ ਹੋਈ ਮੌਤ—
ਚੀਨ 'ਚ ਕੋਰੋਨਾ ਵਾਇਰਸ ਕਾਰਨ 6 ਸਿਹਤ ਮੁਲਾਜ਼ਮਾਂ ਦੀ ਵੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਇਸ ਸਬੰਧੀ ਦੱਸਿਆ ਕਿ ਵੱਖ-ਵੱਖ ਸਿਹਤ ਮੁਲਾਜ਼ਮ ਕਈ ਵਾਰ ਬਿਨਾਂ ਮਾਸਕ ਅਤੇ ਸੁਰੱਖਿਆ ਉਪਕਰਨਾਂ ਤੋਂ ਕੰਮ ਕਰਦੇ ਰਹਿੰਦੇ ਹਨ। ਦੇਸ਼ 'ਚ ਕੁਲ 1716 ਸਿਹਤ ਮੁਲਾਜ਼ਮਾਂ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਪਾਇਆ ਗਿਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ