ਇਟਲੀ ''ਚ ਜੈਕਾਰਿਆਂ ਦੀ ਗੂੰਜ ''ਚ ਸਜਾਇਆ ਗਿਆ 16ਵਾਂ ਮਹਾਨ ਨਗਰ ਕੀਰਤਨ

Monday, Sep 30, 2024 - 03:24 PM (IST)

ਇਟਲੀ ''ਚ ਜੈਕਾਰਿਆਂ ਦੀ ਗੂੰਜ ''ਚ ਸਜਾਇਆ ਗਿਆ 16ਵਾਂ ਮਹਾਨ ਨਗਰ ਕੀਰਤਨ

ਮਿਲਾਨ,ਰੋਮ/ਇਟਲੀ (ਸਾਬੀ ਚੀਨੀਆਂ, ਦਲਬੀਰ ਕੈਂਥ)- ਯੂਰਪ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਕਰਕੇ ਜਾਣੇ ਜਾਂਦੇ ਇਟਲੀ ਦੇ ਮਸ਼ਹੂਰ ਸ਼ਹਿਰ ਫੌਦੀ ਦੇ ਗੁਰਦੁਆਰਾ ਸਿੰਘ ਸਭਾ ਫੌਦੀ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਕੇ ਜੈਕਾਰਿਆਂ ਦੀ ਗੂੰਜ ਵਿੱਚ 16ਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆ ਨੂੰ ਮੁੱਖ ਰੱਖਕੇ ਗੁਰਦੁਆਰਾ ਸਾਹਿਬ ਵਿਖੇ ਚਾਰ ਦਿਨ ਲਗਾਤਾਰ ਸਮਾਗਮ ਚੱਲਦੇ ਰਹੇ, ਜਿੰਨਾਂ ਵਿਚ ਸਿੱਖ ਸੰਗਤਾਂ ਨੇ ਦੂਰ ਦਰਾਡੇ ਤੋਂ ਪਹੁੰਚ ਕਰਕੇ ਹਾਜ਼ਰੀਆਂ ਭਰਦਿਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਦਿਆਂ ਜੀਵਨ ਸਫਲਾ ਬਣਾਇਆ।

PunjabKesari

ਆਰੰਭ ਸ੍ਰੀ ਆਖੰਠ ਪਾਠ ਦੇ ਭੋਗ ਸ਼ਨੀਵਾਰ ਨੂੰ ਸ਼ਾਮ ਵੇਲੇ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਵਿਖੇ ਵੱਡੇ ਪੰਡਾਲ ਸਜਾਏ ਗਏ। ਉਸੇ ਤਰ੍ਹਾਂ ਐਤਵਾਰ ਨੂੰ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਪੜਾਵਾਂ ਵਿੱਚ ਸਥਾਨਕ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਜਦ ਕਿ ਪੰਜਾਬ ਦੀ ਧਰਤੀ ਤੋਂ ਆਏ ਹੋਏ ਢਾਡੀ ਜੱਥੇ ਭਾਈ ਜੋਗਾ ਸਿੰਘ ਭਾਗੋਵਾਲ ਤੇ ਸਾਥੀਆਂ ਨੇ ਕਵੀਸ਼ਰੀ ਵਾਰਾਂ ਰਾਹੀ ਮਾਹੌਲ ਨੂੰ ਜੋਸ਼ੀਲਾ ਬਣਾ ਛੱਡਿਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਨਿਊਜ਼ੀਲੈਂਡ ਨੇ Work Visa ਧਾਰਕਾਂ ਲਈ ਕਰ 'ਤਾ ਵੱਡਾ ਐਲਾਨ

ਉਪੰਰਤ ਭਾਈ ਸੁਲੱਖਣ ਸਿੰਘ ਤੇ ਭਾਈ ਅੰਗਰੇਜ ਸਿੰਘ ਨੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਅਤੇ ਛੋਟੇ-ਛੋਟੇ ਬੱਚਿਆਂ ਦੁਆਰਾ ਹਾਜ਼ਰੀਆਂ ਭਰਦਿਆਂ ਗੁਰਬਾਣੀ ਸ਼ਬਦ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਗਤਕੇ ਵਾਲੇ ਸਿੰਘਾਂ ਦੁਆਰਾ ਗਤਕਾ ਕਲ੍ਹਾ ਦੇ ਜੌਹਰ ਵਿਖਾਏ ਗਏ। ਫੌਦੀ ਸ਼ਹਿਰ ਦੇ ਮੇਅਰ ਨੇ ਉਚੇਚੇ ਤੌਰ 'ਤੇ ਪਹੁੰਚ ਕਰਕੇ ਆਈਆਂ ਸਿੱਖ ਸੰਗਤਾਂ ਅਤੇ ਸਿੱਖ ਧਰਮ ਦੀ ਸ਼ਲਾਘਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਵਧਾਈ ਦਿੰਦਿਆਂ ਆਖਿਆ ਕਿ ਅਸੀ ਸਾਰਿਆਂ ਨੂੰ ਜੀ ਆਇਆਂ ਆਖਦੇ ਹਾਂ ਤੇ ਬਿਨਾਂ ਕੇਸ ਭੇਦਭਾਵ ਦੇ ਸਾਰਿਆਂ ਨੂੰ ਰੱਲ ਮਿਲਕੇ ਰਹਿਣ ਦਾ ਸੱਦਾ ਦਿੰਦੇ ਹਾਂ। ਉਨ੍ਹਾਂ ਵਲੋਂ ਭਾਰਤੀ ਲੋਕਾਂ ਦੁਆਰਾ ਇਸ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਆਏ ਹੋਏ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਾਸੀਓ ਸੂਬੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੋਂ ਇਲਾਵਾ ਹਜ਼ਾਰਾਂ ਸਿੱਖ ਸੰਗਤਾਂ ਉਚੇਚੇ ਤੌਰ 'ਤੇ ਮੌਜੂਦ ਸਨ। ਸੇਵਾਦਾਰਾਂ ਵੱਲੋ ਆਈਆ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News