ਨੇਪਾਲ ''ਚ ਅਜੇ ਤੱਕ 17,502 ਲੋਕਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ
Saturday, Jul 18, 2020 - 09:55 PM (IST)
ਕਾਠਮੰਡੂ- ਨੇਪਾਲ ਵਿਚ ਅਜੇ ਤੱਕ 17,502 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਪਰਬਤੀ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 57 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਹੁਣ ਤੱਕ 40 ਲੋਕਾਂ ਦੀ ਮੌਤ ਹੋਈ ਹੈ।
ਸਿਹਤ ਮੰਤਰਾਲਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਇਲਾਜ ਤੋਂ ਬਾਅਦ ਇਨਫੈਕਸ਼ਨ ਮੁਕਤ ਹੋਣ ਵਾਲੇ 103 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਹੈ। ਅਜੇ ਤੱਕ ਕੁੱਲ 11,637 ਲੋਕ ਇਲਾਜ ਤੋਂ ਬਾਅਦ ਇਨਫੈਕਸ਼ਨ ਮੁਕਤ ਹੋਏ ਹਨ। ਅਧਿਕਾਰੀ ਨੇ ਦੱਸਿਆ ਕਿ ਦੇਸ਼ ਵਿਚ ਫਿਲਹਾਲ 5,825 ਲੋਕਾਂ ਦਾ ਇਲਾਜ ਚੱਲ ਰਿਹਾ ਹੈ।