ਨਿਕਾਰਗੁਆ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 17 ਲੋਕਾਂ ਦੀ ਮੌਤ ਤੇ 25 ਜ਼ਖ਼ਮੀ

11/24/2020 8:57:23 AM

ਮਾਨਾਗੁਆ- ਨਿਕਾਰਗੁਆ ਦੇ ਮੋਨਟਾਨੀਟਾ ਖੇਤਰ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ 17 ਲੋਕਾਂ ਦੀ ਮੌਤ ਹੋ ਗਈ ਤੇ ਹੋਰ 25 ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 

ਜਾਣਕਾਰੀ ਮੁਤਾਬਕ ਉੱਥੋਂ ਦੇ ਸਥਾਨਕ ਸਮੇਂ ਅਨੁਸਾਰ ਸੋਮਵਾਰ ਦੁਪਹਿਰ ਨੂੰ ਇਹ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਯਾਤਰੀਆਂ ਨੂੰ ਲੈ ਜਾ ਰਿਹਾ ਇਕ ਟਰੱਕ ਕਾਬੂ ਤੋਂ ਬਾਹਰ ਹੋ ਕੇ ਇਕ ਖੱਡ ਵਿਚ ਡਿੱਗ ਗਿਆ। ਜ਼ਖ਼ਮੀਆਂ ਵਿਚੋਂ 4 ਦੀ ਹਾਲਤ ਗੰਭੀਰ ਹੈ। ਜ਼ਖ਼ਮੀਆਂ ਵਿਚ 12 ਬੀਬੀਆਂ ਅਤੇ ਇਕ ਬੱਚਾ ਵੀ ਸ਼ਾਮਲ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ! ਪੈਟਰੋਲ-ਡੀਜ਼ਲ ਨੂੰ ਲੈ ਕੇ ਹੁਣ ਵਧਣ ਵਾਲੀ ਹੈ ਤੁਹਾਡੀ ਪ੍ਰੇਸ਼ਾਨੀ

ਵਾਸਲਾਲਾ ਮੇਅਰ ਜਰਮਨ ਵਰਗਾਸ ਨੇ ਕਿਹਾ ਕਿ ਸਰਕਾਰ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਵਾ ਰਹੀ ਹੈ । ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦੇ ਇਲਾਜ ਵਿਚ ਕੋਈ ਕੁਤਾਹੀ ਨਹੀਂ ਵਰਤੀ ਜਾਣੀ ਚਾਹੀਦੀ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਪਤਾ ਕੀਤਾ ਜਾ ਰਿਹਾ ਹੈ ਕਿ ਡਰਾਈਵਰ ਨਸ਼ੇ ਵਿਚ ਤਾਂ ਨਹੀਂ ਸੀ। 
 

Lalita Mam

This news is Content Editor Lalita Mam