ਬੰਗਲਾਦੇਸ਼ : ਖੱਡ 'ਚ ਡਿੱਗੀ ਯਾਤਰੀ ਬੱਸ, 17 ਲੋਕਾਂ ਦੀ ਦਰਦਨਾਕ ਮੌਤ

03/19/2023 11:50:33 AM

ਢਾਕਾ (ਆਈ.ਏ.ਐੱਨ.ਐੱਸ.)- ਬੰਗਲਾਦੇਸ਼ ਦੇ ਮੱਧ ਮਦਾਰੀਪੁਰ ਜ਼ਿਲ੍ਹੇ ਵਿਚ ਰਾਜਧਾਨੀ ਢਾਕਾ ਤੋਂ ਕਰੀਬ 63 ਕਿਲੋਮੀਟਰ ਦੱਖਣ ਵਿੱਚ ਐਤਵਾਰ ਨੂੰ ਵਿੱਚ ਇੱਕ ਯਾਤਰੀ ਬੱਸ ਦੇ ਸੜਕ ਤੋਂ ਬੇਕਾਬੂ ਹੋ ਕੇ ਖੱਡ ਵਿੱਚ ਡਿੱਗ ਪਈ। ਇਸ ਹਾਦਸੇ ਵਿਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਹੋਰ ਜ਼ਖ਼ਮੀ ਹੋ ਗਏ।ਸਥਾਨਕ ਸ਼ਿਬਚਾਰ ਹਾਈਵੇਅ ਪੁਲਸ ਅਧਿਕਾਰੀ ਅਬਦੁੱਲਾਏਲ ਬਾਕੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ "ਯਾਤਰੀ ਬੱਸ ਸੜਕ ਕਿਨਾਰੇ ਖੱਡ ਵਿੱਚ ਡਿੱਗ ਗਈ, ਜਿਸ ਨਾਲ 14 ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਲਗਭਗ29-30 ਜ਼ਖਮੀ ਹੋ ਗਏ"।

 ਇਹ ਅਹਿਮ ਖ਼ਬਰ- ਕੈਨੇਡਾ ਤੋਂ ਬਾਅਦ ਆਸਟ੍ਰੇਲੀਆ ਦਾ ਸਖ਼ਤ ਰੁਖ਼, ਪੰਜਾਬ ਦੇ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਰੱਦ 

ਸਮਾਚਾਰ ਏਜੰਸੀ ਸ਼ਿਨਹੂਆ ਨੇ ਦੱਸਿਆ ਕਿ ਜ਼ਖਮੀਆਂ 'ਚੋਂ ਤਿੰਨ ਦੀ ਸਥਾਨਕ ਹਸਪਤਾਲਾਂ 'ਚ ਲਿਜਾਂਦੇ ਸਮੇਂ ਮੌਤ ਹੋ ਗਈ। ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 7:30 ਵਜੇ ਦੇ ਕਰੀਬ ਐਕਸਪ੍ਰੈਸ ਵੇਅ 'ਤੇ ਬੱਸ ਦੇ ਡਰਾਈਵਰ ਦਾ ਵਾਹਨ 'ਤੇ ਕੰਟਰੋਲ ਗੁਆਉਣ ਕਾਰਨ ਵਾਪਰਿਆ। ਬੰਗਲਾਦੇਸ਼ ਵਿੱਚ ਸੜਕ ਹਾਦਸਿਆਂ ਲਈ ਦੁਨੀਆ ਵਿੱਚ ਸਭ ਤੋਂ ਵੱਧ ਮੌਤ ਦਰਾਂ ਵਿੱਚੋਂ ਇੱਕ ਹੈ। ਅਜਿਹਾ ਮੁੱਖ ਤੌਰ 'ਤੇ ਘਟੀਆ ਹਾਈਵੇਅ, ਮਾੜੇ ਵਾਹਨਾਂ ਦੀ ਸਾਂਭ-ਸੰਭਾਲ, ਅਯੋਗ ਡਰਾਈਵਰਾਂ ਦੁਆਰਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਟ੍ਰੈਫਿਕ ਵਿਭਾਗ ਦੀ ਨਿਗਰਾਨੀ ਦੀ ਘਾਟ ਕਾਰਨ ਹੁੰਦਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News