ਨਾਨਾਇਮੋ ਗੋਲੀਬਾਰੀ ਮਾਮਲੇ ''ਚ 17 ਸਾਲਾ ਨੌਜਵਾਨ ਗ੍ਰਿਫ਼ਤਾਰ
Tuesday, Feb 17, 2026 - 05:56 PM (IST)
ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਸਮੁੰਦਰੀ ਪਾਣੀਆਂ 'ਚ ਵੱਸੇ ਟਾਪੂਨੂਮਾ ਸ਼ਹਿਰ ਨਨਾਇਮੋ ਵਿੱਚ 11 ਫਰਵਰੀ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ 'ਚ ਪੁਲਸ ਨੇ 17 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਸ ਮੁਤਾਬਕ, ਇਸ ਘਟਨਾ ਵਿੱਚ 15 ਸਾਲਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਹ ਹੌਲੀ-ਹੌਲੀ ਸਿਹਤਯਾਬ ਹੋ ਰਿਹਾ ਹੈ। ਪੁਲਸ ਵੱਲੋਂ ਦੋਸ਼ੀ ਨੌਜਵਾਨ ਉੱਤੇ ਪੰਜ ਫੌਜਦਾਰੀ ਦੋਸ਼ ਆਇਦ ਕੀਤੇ ਗਏ ਹਨ। ਸੁਣਵਾਈ ਤੋਂ ਬਾਅਦ ਉਸ ਨੂੰ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਪੁਲਸ ਨੇ ਦੱਸਿਆ ਹੈ ਕਿ ਹਾਲੇ ਤੱਕ ਵਰਤਿਆ ਗਿਆ ਹਥਿਆਰ ਬਰਾਮਦ ਨਹੀਂ ਹੋ ਸਕਿਆ ਹੈ ਅਤੇ ਉਸ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
