ਨਾਬਾਲਿਗ ਲੜਕੀ ਦੀ ਓਵਰਡੋਜ਼ ਨਾਲ ਮੌਤ ਮਾਮਲੇ ''ਚ 17 ਸਾਲਾ ਨੌਜਵਾਨ ''ਤੇ ਕਤਲ ਦਾ ਦੋਸ਼ ਤੈਅ

Friday, Jan 16, 2026 - 06:06 AM (IST)

ਨਾਬਾਲਿਗ ਲੜਕੀ ਦੀ ਓਵਰਡੋਜ਼ ਨਾਲ ਮੌਤ ਮਾਮਲੇ ''ਚ 17 ਸਾਲਾ ਨੌਜਵਾਨ ''ਤੇ ਕਤਲ ਦਾ ਦੋਸ਼ ਤੈਅ

ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਪਹਾੜਾਂ ਦੀ ਗੋਦ 'ਚ ਵਸੇ ਸ਼ਹਿਰ ਪ੍ਰਿੰਸ ਜਾਰਜ ਵਿੱਚ ਪਿਛਲੇ ਸਾਲ ਇੱਕ 16 ਸਾਲਾ ਨਾਬਾਲਿਗ ਲੜਕੀ ਦੀ ਨਸ਼ੀਲੇ ਪਦਾਰਥਾਂ ਦੀ ਓਵਰਡੋਜ਼ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਪੁਲਸ ਨੇ 17 ਸਾਲਾ ਨੌਜਵਾਨ ਉੱਤੇ ਗੈਰ-ਇਰਾਦਤਨ ਕਤਲ ਦਾ ਦੋਸ਼ ਤੈਅ ਕੀਤਾ ਹੈ।

ਪੁਲਸ ਅਧਿਕਾਰੀਆਂ ਅਨੁਸਾਰ ਇਹ ਘਟਨਾ ਜੂਨ ਮਹੀਨੇ ਵਿੱਚ ਉਸ ਵੇਲੇ ਸਾਹਮਣੇ ਆਈ ਸੀ ਜਦੋਂ ਕਾਲਜ ਹਾਈਟਸ ਇਲਾਕੇ ਦੇ ਇੱਕ ਘਰ ਤੋਂ ਐਮਰਜੈਂਸੀ ਕਾਲ ਆਉਣ ਮਗਰੋਂ ਮੌਕੇ ’ਤੇ ਪਹੁੰਚੀ ਪੁਲਸ ਅਤੇ ਐਂਬੂਲੈਂਸ ਸੇਵਾਵਾਂ ਨੂੰ ਨਾਬਾਲਿਗ ਲੜਕੀ ਬੇਹੋਸ਼ੀ ਦੀ ਹਾਲਤ ਵਿੱਚ ਮਿਲੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦਾ ਕਾਰਨ ਨਸ਼ੀਲੇ ਪਦਾਰਥਾਂ ਦੀ ਘਾਤਕ ਓਵਰਡੋਜ਼ ਸੀ। ਲੰਬੀ ਜਾਂਚ ਤੋਂ ਬਾਅਦ ਹੁਣ ਪੁਲਸ ਨੇ ਇਸ ਮਾਮਲੇ ਵਿੱਚ ਇੱਕ 17 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਉੱਤੇ ਗੈਰ-ਇਰਾਦਤਨ ਕਤਲ ਦਾ ਦੋਸ਼ ਦਰਜ ਕੀਤਾ ਹੈ।
 


author

Inder Prajapati

Content Editor

Related News