ਨਿਊਜ਼ੀਲੈਂਡ ''ਚ ਕੋਰੋਨਾ ਡੈਲਟਾ ਵੇਰੀਐਂਟ ਦੇ 178 ਨਵੇਂ ਮਾਮਲੇ ਆਏ ਸਾਹਮਣੇ
Thursday, Nov 25, 2021 - 11:51 AM (IST)

ਵੈਲਿੰਗਟਨ (ਯੂਐਨਆਈ): ਨਿਊਜ਼ੀਲੈਂਡ ਨੇ ਵੀਰਵਾਰ ਨੂੰ ਕੋਰੋਨਾ ਵਾਇਰਸ ਮਹਾਮਾਰੀ ਦੇ ਡੈਲਟਾ ਵੇਰੀਐਂਟ ਦੇ 178 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਸਿਹਤ ਮੰਤਰਾਲੇ ਮੁਤਾਬਕ ਡੈਲਟਾ ਵੇਰੀਐਂਟ ਦੇ ਨਵੇਂ ਮਾਮਲਿਆਂ ਵਿੱਚ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ 149, ਵਾਈਕਾਟੋ ਵਿੱਚ 16, ਨੌਰਥਲੈਂਡ ਵਿੱਚ ਦੋ, ਬੇਅ ਆਫ਼ ਪਲੈਂਟੀ ਵਿੱਚ ਨੌਂ ਅਤੇ ਲੇਕਸ ਐਂਡ ਮਿਡ ਸੈਂਟਰਲ ਜ਼ਿਲ੍ਹਾ ਸਿਹਤ ਬੋਰਡ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ, ਮੰਤਰਾਲੇ ਨੇ ਆਕਲੈਂਡ ਸਿਟੀ ਹਸਪਤਾਲ ਵਿੱਚ ਇੱਕ ਕੋਰੋਨਾ ਮਰੀਜ਼ ਦੀ ਮੌਤ ਦੀ ਸੂਚਨਾ ਦਿੱਤੀ ਹੈ।
ਪੜ੍ਹੋ ਇਹ ਅਹਿਮ ਖਬਰ-ਕੋਵਿਡ-19: ਇਟਲੀ 'ਚ ਟੀਕਾਕਰਨ ਨਾ ਕਰਵਾਉਣ ਵਾਲੇ ਲੋਕਾਂ 'ਤੇ ਲਗਾਈਆਂ ਜਾਣਗੀਆਂ ਪਾਬੰਦੀਆਂ
ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ 77 ਲੋਕਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਹਨਾਂ ਵਿੱਚੋਂ ਅੱਠ ਇੰਟੈਂਸਿਵ ਕੇਅਰ ਯੂਨਿਟ ਵਿਚ ਹਨ। ਸਿਹਤ ਮੰਤਰਾਲੇ ਮੁਤਾਬਕ ਇਸ ਸਮੇਂ ਦੇਸ਼ ਵਿੱਚ ਕੋਵਿਡ ਪੀੜਤਾਂ ਦੀ ਗਿਣਤੀ 10,421 ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇਸ਼ ਵਿੱਚ 92 ਫੀਸਦੀ ਲੋਕਾਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ 84 ਫੀਸਦੀ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਜਾ ਚੁੱਕਾ ਹੈ।