108 ਅਮਰ ਸ਼ਹੀਦ ਸੰਤ ਰਾਮਾਨੰਦ ਜੀ ਤੇ ਚਾਰ ਮਰਜੀਵੜਿਆਂ ਦਾ 17ਵਾਂ ਸ਼ਹੀਦੀ ਸਮਾਗਮ 7 ਜੂਨ ਨੂੰ
Friday, Jun 05, 2026 - 06:50 PM (IST)
ਮਾਨਤੋਵਾ (ਕੈਂਥ) : ਸੰਨ 25 ਮਈ 2009 ਨੂੰ ਵਿਆਨਾ (ਅਸਟਰੀਆ) ਦੀ ਧਰਤੀ 'ਤੇ ਸ਼ਹੀਦ ਹੋਏ ਰਵਿਦਾਸੀਆ ਕੌਮ ਦੇ ਮਹਾਨ ਸ਼ਹੀਦ 108 ਸੰਤ ਰਾਮਾਨੰਦ ਜੀ ਤੇ ਪੰਜਾਬ (ਭਾਰਤ) 'ਚ ਸ਼ਹੀਦ ਹੋਏ ਤੇਲੂ ਰਾਮ, ਰਾਜਿੰਦਰ ਕੁਮਾਰ, ਵਿਜੇ ਕੁਮਾਰ, ਬਲਕਾਰ ਦੇ 17ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਸਮਾਗਮ 7 ਜੂਨ ਦਿਨ ਐਤਵਾਰ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਸਭਾ ਚੇਸੋਲੇ (ਮਾਨਤੋਵਾ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।

ਸਮਾਗਮ ਦੇ ਸ਼ੁਰੂਆਤ ਵਿੱਚ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੁਖਾਰਬਿੰਦ 'ਚੋਂ ਉਚਾਰੀ ਹੋਈ ਪਾਵਨ ਅੰਮਿਤ ਬਾਣੀ ਜੀ ਦੇ ਅਖੰਡ ਜਾਪਾਂ ਤੋਂ ਹੋਵੇਗੀ ਉਪੰਰਤ ਵਿਸ਼ਾਲ ਦੀਵਾਨ ਸਜਣਗੇ ਜਿਸ ਵਿੱਚ ਇਟਲੀ ਦੇ ਚਰਚਿਤ ਲੋਕ ਗਾਇਕ ਬੁਲੰਦ ਆਵਾਜ਼ ਦੇ ਧਨੀ ਵਿਜੈ ਸਫ਼ਰੀ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਜਦਾ ਕਰਦਿਆਂ ਆਪਣੀ ਦਮਦਾਰ ਆਵਾਜ਼ ਨਾਲ ਮਿਸ਼ਨ ਦਾ ਝੰਡਾ ਬੁਲੰਦ ਕਰਨਗੇ। ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਆਓ ਆਪਾਂ ਕੌਮ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰੀਏ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਸੁਪਨ ਸ਼ਹਿਰ ਬੇਗਮਪੁਰਾ ਦੇ ਸੰਕਲਪ ਨੂੰ ਪੂਰਾ ਕਰਨ ਲਈ ਲਾਮਬੰਦ ਹੋਈਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
