ਅਮਰੀਕਾ 'ਚ 18 ਹਜ਼ਾਰ ਭਾਰਤੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

Saturday, Dec 14, 2024 - 12:58 PM (IST)

ਅਮਰੀਕਾ 'ਚ 18 ਹਜ਼ਾਰ ਭਾਰਤੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਇੰਟਰਨੈਸ਼ਨਲ ਡੈਸਕ- ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਕਰੀਬ 18 ਹਜ਼ਾਰ ਭਾਰਤੀਆਂ ਨੂੰ ਜਲਦ ਹੀ ਆਪਣੇ ਦੇਸ਼ ਪਰਤਣਾ ਪੈ ਸਕਦਾ ਹੈ। ਅਮਰੀਕਾ ਦੀ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ( ICE) ਦੀ ਤਾਜ਼ਾ ਰਿਪੋਰਟ ਮੁਤਾਬਕ 17,940 ਭਾਰਤੀ ਉਨ੍ਹਾਂ 14.45 ਲੱਖ ਲੋਕਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਦੇਸ਼ ਵਿੱਚੋਂ ਡਿਪੋਰਟ ਕਰਨ ਦਾ ਹੁਕਮ ਦਿੱਤਾ ਗਿਆ ਹੈ। ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਗਲੇ ਮਹੀਨੇ ਅਹੁਦਾ ਸੰਭਾਲਣ ਤੋਂ ਬਾਅਦ ਦੇਸ਼ ਨਿਕਾਲੇ ਦੀ ਪ੍ਰਕਿਰਿਆ ਤੇਜ਼ ਹੋਣ ਦੀ ਸੰਭਾਵਨਾ ਹੈ। ICE ਨੇ ਕਿਹਾ ਹੈ ਕਿ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਦਾ ਦੇਸ਼ ਨਿਕਾਲਾ ਟਰੰਪ ਦੇ ਸਰਹੱਦੀ ਸੁਰੱਖਿਆ ਏਜੰਡੇ ਦਾ ਕੇਂਦਰ ਹੈ। ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਵਿੱਚ ਪ੍ਰਵਾਸੀਆਂ ਦਾ ਮੁੱਦਾ ਵਾਰ-ਵਾਰ ਉਠਾਇਆ ਸੀ।

ਇਹ ਵੀ ਪੜ੍ਹੋ: ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਲਈ ਖੜ੍ਹੀ ਕੀਤੀ ਨਵੀਂ ਮੁਸੀਬਤ, ਈ-ਮੇਲ ਭੇਜ ਕੀਤੀ ਇਹ ਮੰਗ

ਰਿਪੋਰਟ ਮੁਤਾਬਕ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮਾਮਲੇ 'ਚ ਭਾਰਤ 13ਵੇਂ ਨੰਬਰ 'ਤੇ ਹੈ। ਨਵੰਬਰ 2024 ਵਿੱਚ ਜਾਰੀ ICE ਦੇ ਅੰਕੜਿਆਂ ਅਨੁਸਾਰ, 17,940 ਭਾਰਤੀਆਂ ਨੂੰ ਏਜੰਸੀ ਦੀ ਗੈਰ-ਹਿਰਾਸਤ ਵਾਲੀ ਸੂਚੀ ਵਿੱਚ ਸੂਚੀਬੱਧ ਕੀਤਾ ਗਿਆ ਹੈ। ਇਸ ਵਿੱਚ ਉਹ ਲੋਕ ਸ਼ਾਮਲ ਹਨ ਜਿਨ੍ਹਾਂ ਨੂੰ ਦੇਸ਼ ਨਿਕਾਲਾ ਦੇ ਅੰਤਮ ਆਦੇਸ਼ ਦਿੱਤੇ ਗਏ ਹਨ ਜੋ ICE ਦੀ ਹਿਰਾਸਤ ਵਿੱਚ ਨਹੀਂ ਹਨ ਪਰ ਦੇਸ਼ ਨਿਕਾਲੇ ਦੇ ਆਦੇਸ਼ ਦੀ ਉਡੀਕ ਕਰ ਰਹੇ ਹਨ। ਇਸ ਰਿਪੋਰਟ 'ਚ ਖਾਸ ਗੱਲ ਇਹ ਹੈ ਕਿ ਭਾਰਤ ਨੂੰ ਦੇਸ਼ ਨਿਕਾਲੇ ਦੀ ਪ੍ਰਕਿਰਿਆ 'ਚ 'ਨਾ-ਸਹਿਯੋਗੀ' ਦੱਸਿਆ ਗਿਆ ਹੈ। ਗੈਰ-ਸਹਿਯੋਗੀ ਦੇਸ਼ਾਂ ਵਿੱਚ 15 ਦੇਸ਼ਾਂ ਦੇ ਨਾਂ ਸ਼ਾਮਲ ਹਨ। ICE ਅਨੁਸਾਰ, ਜਿਹੜੇ ਦੇਸ਼ ਆਪਣੇ ਨਾਗਰਿਕਾਂ ਦੀ ਵਾਪਸੀ ਤੋਂ ਇਨਕਾਰ ਕਰਦੇ ਹਨ ਅਤੇ ਦੇਸ਼ ਨਿਕਾਲੇ ਵਿੱਚ ਸਹਿਯੋਗ ਨਹੀਂ ਕਰਦੇ ਹਨ, ਉਨ੍ਹਾਂ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਅਮਰੀਕਾ ਦੀ ਸਰਹੱਦ 'ਤੇ ਔਸਤਨ 90 ਹਜ਼ਾਰ ਭਾਰਤੀ ਨਾਗਰਿਕ ਗੈਰ-ਕਾਨੂੰਨੀ ਢੰਗ ਨਾਲ ਦੇਸ਼ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਫੜੇ ਗਏ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਪ੍ਰਵਾਸੀਆਂ ਦਾ ਵੱਡਾ ਹਿੱਸਾ ਪੰਜਾਬ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਵਰਗੇ ਭਾਰਤੀ ਰਾਜਾਂ ਤੋਂ ਆ ਰਿਹਾ ਹੈ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੀ ਖੁੱਲ੍ਹੀ ਧਮਕੀ; ਪ੍ਰਵਾਸੀਆਂ ਨੂੰ ਵਾਪਸ ਨਾ ਲੈਣ ਵਾਲੇ ਦੇਸ਼ਾਂ ਨਾਲ ਕੋਈ ਕਾਰੋਬਾਰ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News