ਪੱਛਮੀ ਜਾਪਾਨ ''ਚ ਵਿਦਿਆਰਥੀਆਂ ਨੂੰ ਲਿਜਾ ਰਹੀ ਬੱਸ ਤੇ ਟਰੱਕ ਵਿਚਾਲੇ ਹੋਈ ਟੱਕਰ, 18 ਬੱਚੇ ਜ਼ਖ਼ਮੀ

Wednesday, Oct 18, 2023 - 01:09 PM (IST)

ਟੋਕੀਓ (ਵਾਰਤਾ)- ਪੱਛਮੀ ਜਾਪਾਨ ਦੇ ਨਾਰਾ ਸੂਬੇ ਵਿੱਚ ਬੁੱਧਵਾਰ ਨੂੰ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ, ਜਿਸ ਕਾਰਨ ਘੱਟੋ-ਘੱਟ 18 ਬੱਚੇ ਮਾਮੂਲੀ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਸਥਾਨਕ ਸਮੇਂ ਅਨੁਸਾਰ ਸਵੇਰੇ 8:55 ਵਜੇ ਦੇ ਕਰੀਬ ਕਾਸ਼ੀਹਾਰਾ ਸ਼ਹਿਰ ਵਿੱਚ ਰਾਸ਼ਟਰੀ ਰਾਜਮਾਰਗ ਦੇ ਇੱਕ ਚੌਰਾਹੇ 'ਤੇ ਚੌਥੀ ਜਮਾਤ ਦੇ 34 ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਅਤੇ ਟਰੱਕ ਵਿਚਕਾਰ ਮਾਮੂਲੀ ਟੱਕਰ ਹੋ ਗਈ।

ਇਹ ਵੀ ਪੜ੍ਹੋ: ਅਮਰੀਕਨ ਸਿੱਖ ਮੇਅਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਧਾਈ ਗਈ ਸੁਰੱਖਿਆ

ਸਥਾਨਕ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਉਨ੍ਹਾਂ ਵਿੱਚੋਂ 18 ਨੇ ਸਰੀਰਕ ਦਰਦ ਦੀ ਸ਼ਿਕਾਇਤ ਕੀਤੀ। ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਹੈ। ਬੱਸ ਵਿੱਚ 2 ਸਕੂਲੀ ਅਧਿਆਪਕ ਅਤੇ ਇੱਕ ਡਰਾਈਵਰ ਵੀ ਸਵਾਰ ਸੀ ਪਰ ਉਨ੍ਹਾਂ ਵਿੱਚੋਂ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਇਸ ਸਬੰਧ ਵਿਚ ਥਾਣਾ ਕਾਸ਼ੀਹਾਰਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਜਾਂਚ ਵਿਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ: ਗਾਜ਼ਾ ਦੇ ਹਸਪਤਾਲ 'ਚ ਧਮਾਕਾ, ਸੈਂਕੜੇ ਲੋਕਾਂ ਦੀ ਮੌਤ, ਹਮਾਸ ਤੇ ਇਜ਼ਰਾਈਲ ਨੇ ਇਕ-ਦੂਜੇ ਸਿਰ ਮੜੇ ਦੋਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


cherry

Content Editor

Related News