ਕੈਸ਼ ਵੈਨ ਲੁੱਟਣ ਦੀ ਯੋਜਨਾ ਬਣਾ ਰਹੇ ਹਥਿਆਰਬੰਦਾਂ ਤੇ ਪੁਲਸ ਵਿਚਾਲੇ ਮੁਕਾਬਲਾ, 18 ਲੁਟੇਰੇ ਢੇਰ

Saturday, Sep 02, 2023 - 03:37 PM (IST)

ਕੈਸ਼ ਵੈਨ ਲੁੱਟਣ ਦੀ ਯੋਜਨਾ ਬਣਾ ਰਹੇ ਹਥਿਆਰਬੰਦਾਂ ਤੇ ਪੁਲਸ ਵਿਚਾਲੇ ਮੁਕਾਬਲਾ, 18 ਲੁਟੇਰੇ ਢੇਰ

ਕੇਪਟਾਊਨ (ਏਜੰਸੀ)- ਦੱਖਣੀ ਅਫ਼ਰੀਕਾ ਦੇ ਉੱਤਰੀ ਖੇਤਰ ਦੇ ਪੇਂਡੂ ਖੇਤਰ ਵਿੱਚ ਸ਼ੁੱਕਰਵਾਰ ਨੂੰ ਪੁਲਸ ਨਾਲ ਮੁਕਾਬਲੇ ਵਿਚ 18 ਸ਼ੱਕੀ ਮਾਰੇ ਗਏ। ਪੁਲਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਸ਼ੱਕੀ ਲੁਟੇਰੇ ਸਨ, ਜੋ ਬੈਂਕਾਂ ਲਈ ਨਕਦੀ ਲਿਜਾਣ ਵਾਲੀ ਬਖਤਰਬੰਦ ਵੈਨ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। 

ਇਹ ਵੀ ਪੜ੍ਹੋ: ਸਿੰਗਾਪੁਰ 'ਚ ਭਾਰਤੀ ਮੂਲ ਦੇ ਥਰਮਨ ਨੇ ਜਿੱਤੀ ਰਾਸ਼ਟਰਪਤੀ ਚੋਣ, PM ਮੋਦੀ ਨੇ ਦਿੱਤੀ ਵਧਾਈ

PunjabKesari

ਦੱਖਣੀ ਅਫਰੀਕਾ ਪੁਲਸ ਸੇਵਾ (SAPS) ਨੇ ਇੱਕ ਬਿਆਨ ਵਿੱਚ ਕਿਹਾ, "ਜਿਵੇਂ ਹੀ ਪੁਲਸ ਪਤੇ 'ਤੇ ਪਹੁੰਚੀ, ਸ਼ੱਕੀਆਂ ਦੇ ਸਮੂਹ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਪੁਲਸ ਨੇ ਜਵਾਬੀ ਗੋਲੀਬਾਰੀ ਕੀਤੀ।" ਬਿਆਨ ਵਿਚ ਕਿਹਾ ਗਿਆ ਹੈ ਕਿ 16 ਪੁਰਸ਼ਾਂ ਅਤੇ 2 ਔਰਤਾਂ ਨੂੰ ਮੌਕੇ 'ਤੇ ਮ੍ਰਿਤਕ ਐਲਾਨ ਦਿੱਤਾ ਗਿਆ। SAPS ਦੇ ਰਾਸ਼ਟਰੀ ਕਮਿਸ਼ਨਰ ਜਨਰਲ ਫੈਨੀ ਮਾਸੇਮੋਲਾ ਨੇ ਕਿਹਾ ਕਿ ਇੱਕ ਪੁਲਸ ਅਧਿਕਾਰੀ 'ਗੰਭੀਰ ਜ਼ਖਮੀ' ਹੋ ਗਿਆ ਅਤੇ ਉਸਨੂੰ ਡਾਕਟਰੀ ਦੇਖਭਾਲ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ, ਲਗਭਗ 90 ਮਿੰਟ ਤੱਕ ਗੋਲੀਬਾਰੀ ਜਾਰੀ ਰਹੀ।

ਇਹ ਵੀ ਪੜ੍ਹੋ: ਲਹਿੰਦੇ ਪੰਜਾਬ ਤੋਂ ਮਾੜੀ ਖ਼ਬਰ, ਝੂਠੀ ਸ਼ਾਨ ਲਈ ਪਿਓ ਨੇ 25 ਸਾਲਾ ਡਾਕਟਰ ਧੀ ਦਾ ਕੀਤਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News