ਪਾਕਿਸਤਾਨ : ਬੱਸ 'ਚ ਲੱਗੀ ਅੱਗ, 18 ਲੋਕਾਂ ਦੀ ਦਰਦਨਾਕ ਮੌਤ (ਤਸਵੀਰਾਂ)

10/13/2022 10:11:40 AM

ਸਿੰਧ (ਵਾਰਤਾ): ਪਾਕਿਸਤਾਨ ਦੇ ਸਿੰਧ ਸੂਬੇ ਦੇ ਜਮਸ਼ੋਰੋ ਜ਼ਿਲੇ 'ਚ ਨੌਰੀਬਾਦ ਨੇੜੇ ਇਕ ਯਾਤਰੀ ਬੱਸ 'ਚ ਅੱਗ ਲੱਗਣ ਕਾਰਨ ਅੱਠ ਬੱਚਿਆਂ ਅਤੇ 9 ਔਰਤਾਂ ਸਮੇਤ 18 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਡਾਨ ਨਿਊਜ਼ ਨੇ ਪੁਲਸ ਦੇ ਹਵਾਲੇ ਨਾਲ ਇਸ ਘਟਨਾ ਦੀ ਜਾਣਕਾਰੀ ਦਿੱਤੀ। 'ਡਾਨ' ਨਿਊਜ਼ ਦੀ ਰਿਪੋਰਟ ਮੁਤਾਬਕ ਨੌਰਿਆਬਾਦ ਦੇ ਡਿਪਟੀ ਸੁਪਰਡੈਂਟ (ਡੀਐਸਪੀ) ਵਾਜਿਦ ਤਹਿਮ ਨੇ ਬੁੱਧਵਾਰ ਨੂੰ ਵਾਪਰੀ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਬੱਸ 'ਚੋਂ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਅੱਠ ਬੱਚੇ, ਇਕ ਔਰਤ ਅਤੇ ਦੋ ਪੁਰਸ਼ ਸ਼ਾਮਲ ਹਨ। ਉਸ ਨੇ ਦੱਸਿਆ ਕਿ ਬੱਸ ਵਿਚ 80 ਤੋਂ ਵੱਧ ਲੋਕ ਸਵਾਰ ਸਨ ਅਤੇ ਇਹ ਲੋਕ ਮੁਗੈਰੀ ਭਾਈਚਾਰੇ ਨਾਲ ਸਬੰਧਤ ਹਨ ਅਤੇ ਕਰਾਚੀ ਤੋਂ ਵਾਪਸ ਖੈਰਪੁਰ ਨਾਥਨ ਸ਼ਾਹ ਆ ਰਹੇ ਸਨ।

ਪੜ੍ਹੋ ਇਹ ਅਹਿਮ ਖ਼ਬਰ- "ਰੂਸ ਇੱਕ ਪ੍ਰਭੂਸੱਤਾ ਸੰਪੰਨ ਰਾਜ ਨੂੰ ਨਕਸ਼ੇ ਤੋਂ ਨਹੀਂ ਮਿਟਾ ਸਕਦਾ", ਬਾਈਡੇਨ ਨੇ UNGA ਵੋਟ ਦੀ ਕੀਤੀ ਸ਼ਲਾਘਾ 

ਰਿਪੋਰਟ ਮੁਤਾਬਕ ਇਕ ਅਧਿਕਾਰੀ ਨੇ ਦੱਸਿਆ ਕਿ ਕੋਚ ਦੇ ਏਅਰ ਕੰਡੀਸ਼ਨਿੰਗ ਸਿਸਟਮ 'ਚ ਖਰਾਬੀ ਕਾਰਨ ਅੱਗ ਲੱਗੀ। ਉਨ੍ਹਾਂ ਦੱਸਿਆ ਕਿ ਲਾਸ਼ਾਂ ਅਤੇ ਜ਼ਖਮੀਆਂ ਨੂੰ ਲਿਆਕਤ ਯੂਨੀਵਰਸਿਟੀ ਹਸਪਤਾਲ ਜਮਸ਼ੋਰੋ ਲਿਜਾਇਆ ਗਿਆ ਹੈ। ਇਸ ਦੌਰਾਨ ਬਚਾਅ ਅਤੇ ਰਾਹਤ ਕਾਰਜਾਂ ਲਈ ਵਾਲੰਟੀਅਰ ਵੀ ਮੌਕੇ 'ਤੇ ਪਹੁੰਚ ਗਏ ਹਨ। ਸਿੰਧ ਸੂਬੇ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਜਮਸ਼ੋਰੋ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਐਂਬੂਲੈਂਸ ਨਾਲ ਮੌਕੇ 'ਤੇ ਪਹੁੰਚਣ ਅਤੇ ਜ਼ਖਮੀਆਂ ਨੂੰ ਹਰ ਸੰਭਵ ਮਦਦ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਘਟਨਾ ਦੀ ਜਾਂਚ ਰਿਪੋਰਟ ਤਲਬ ਕੀਤੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana