ਪਾਕਿ 'ਚ ਟਰੱਕ ਤੇ ਬੱਸ ਦੀ ਹੋਈ ਆਹਮੋ-ਸਾਹਮਣੇ ਦੀ ਭਿਆਨਕ ਟੱਕਰ, 18 ਲੋਕਾਂ ਦੀ ਮੌਤ

02/03/2023 9:44:29 AM

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਇਕ ਟਰੱਕ ਨਾਲ ਇਕ ਬੱਸ ਦੀ ਆਹਮੋ-ਸਾਹਮਣੇ ਦੀ ਟੱਕਰ ਹੋ ਜਾਣ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਇਹ ਹਾਦਸਾ ਵੀਰਵਾਰ ਦੇਰ ਰਾਤ ਕੋਹਾਟ ਜ਼ਿਲੇ 'ਚ ਇੰਡਸ ਹਾਈਵੇਅ 'ਤੇ ਕੋਹਾਟ ਸੁਰੰਗ ਨੇੜੇ ਉਸ ਸਮੇਂ ਵਾਪਰਿਆ, ਜਦੋਂ ਇਕ ਯਾਤਰੀ ਬੱਸ ਉਲਟ ਦਿਸ਼ਾ ਤੋਂ ਆ ਰਹੇ ਟਰਾਲੇ ਨਾਲ ਟਕਰਾ ਗਈ। ਹਾਦਸੇ ਮਗਰੋਂ ਅੱਗ ਦੀਆਂ ਲਪਟਾਂ ਉਠੀਆਂ ਅਤੇ ਦੋਵਾਂ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਬਚਾਅ ਸੇਵਾਵਾਂ ਨੂੰ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਣ ਲਈ ਬੱਸ ਨੂੰ ਕੱਟਣਾ ਪਿਆ।

ਇਹ ਵੀ ਪੜ੍ਹੋ: ਰਿਸ਼ੀ ਸੁਨਕ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਵਜੋਂ 100 ਦਿਨ ਕੀਤੇ ਪੂਰੇ, ਜਨਤਾ ਨਾਲ ਕੀਤਾ ਨਵਾਂ ਵਾਅਦਾ

ਯਾਤਰੀ ਬੱਸ ਉੱਤਰ-ਪੱਛਮੀ ਲੱਕੀ ਮਾਰਵਤ ਜ਼ਿਲ੍ਹੇ ਤੋਂ ਸੂਬਾਈ ਰਾਜਧਾਨੀ ਪੇਸ਼ਾਵਰ ਜਾ ਰਹੀ ਸੀ। ਹਾਦਸੇ ਤੋਂ ਬਾਅਦ ਬਚਾਅ ਦਲ ਅਤੇ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ। ਪੁਲਸ ਮੁਤਾਬਕ ਹਾਦਸਾ ਟਰੱਕ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਗਵਰਨਰ ਹਾਜੀ ਗੁਲਾਮ ਅਲੀ ਅਤੇ ਕਾਰਜਕਾਰੀ ਮੁੱਖ ਮੰਤਰੀ ਆਜ਼ਮ ਖਾਨ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।

ਇਹ ਵੀ ਪੜ੍ਹੋ: 23 ਸਾਲਾ ਕੁੜੀ ਨੇ ਰਚਿਆ ਆਪਣੀ ਮੌਤ ਦਾ ਡਰਾਮਾ, ਹਮਸ਼ਕਲ 'ਤੇ ਕੀਤੇ ਤੇਜ਼ਧਾਰ ਹਥਿਆਰ ਨਾਲ 50 ਵਾਰ


cherry

Content Editor

Related News