ਪਾਕਿਸਤਾਨ ਦੀ ਕਾਰਜਕਾਰੀ ਸਰਕਾਰ ਦੇ 18 ਮੈਂਬਰੀ ਮੰਤਰੀ ਮੰਡਲ ਨੇ ਚੁੱਕੀ ਸਹੁੰ

08/18/2023 2:58:15 PM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਨਵੇਂ ਨਿਯੁਕਤ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ ਉਲ ਹੱਕ ਕੱਕੜ ਦੀ 18 ਮੈਂਬਰੀ ਕੈਬਨਿਟ ਨੇ ਵੀਰਵਾਰ ਨੂੰ ਸਹੁੰ ਚੁੱਕੀ, ਜਿਸ ਦਾ ਉਦੇਸ਼ ਆਮ ਚੋਣਾਂ ਤੱਕ ਨਕਦੀ ਸੰਕਟ ਨਾਲ ਜੂਝ ਰਹੇ ਦੇਸ਼ ਨੂੰ ਚਲਾਉਣ ਅਤੇ ਸੱਤਾ ਦੇ ਸੁਚਾਰੂ ਤਬਾਦਲੇ ਨੂੰ ਯਕੀਨੀ ਬਣਾਉਣਾ ਹੈ। ਸਰਕਾਰੀ ਪ੍ਰਸਾਰਕ ਰੇਡੀਓ ਪਾਕਿਸਤਾਨ ਨੇ ਆਪਣੀ ਖ਼ਬਰ ਵਿੱਚ ਦੱਸਿਆ ਕਿ ਰਾਸ਼ਟਰਪਤੀ ਆਰਿਫ਼ ਅਲਵੀ ਨੇ ਕਾਰਜਕਾਰੀ ਕੈਬਨਿਟ ਨੂੰ ਸਹੁੰ ਚੁਕਾਈ।

ਸਾਬਕਾ ਵਿਦੇਸ਼ ਸਕੱਤਰ ਜਲੀਲ ਅੱਬਾਸ ਜਿਲਾਨੀ ਨੂੰ ਵਿਦੇਸ਼ ਮੰਤਰੀ, ਸਰਫਰਾਜ਼ ਬੁਗਤੀ ਨੂੰ ਗ੍ਰਹਿ ਮੰਤਰੀ, ਸ਼ਮਸ਼ਾਦ ਅਖਤਰ ਨੂੰ ਵਿੱਤ ਮੰਤਰੀ, ਲੈਫਟੀਨੈਂਟ ਜਨਰਲ (ਸੇਵਾਮੁਕਤ) ਅਨਵਰ ਅਲੀ ਹੈਦਰ ਨੂੰ ਰੱਖਿਆ ਮੰਤਰੀ ਅਤੇ ਸੀਨੀਅਰ ਪੱਤਰਕਾਰ ਮੁਰਤਜ਼ਾ ਸੋਲਾਂਗੀ ਨੂੰ ਸੂਚਨਾ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਮੰਤਰਾਲਿਆਂ ਦੇ ਮੰਤਰੀਆਂ ਨੇ ਵੀ ਸਹੁੰ ਚੁੱਕੀ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਨੂੰ 9 ਅਗਸਤ ਨੂੰ ਭੰਗ ਕਰ ਦਿੱਤਾ ਗਿਆ ਸੀ, ਜਿਸ ਨਾਲ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ਦਾ ਕਾਰਜਕਾਲ ਖ਼ਤਮ ਹੋ ਗਿਆ ਸੀ ਅਤੇ ਇੱਕ ਕਾਰਜਕਾਰੀ ਸਰਕਾਰ ਲਈ ਰਾਹ ਪੱਧਰਾ ਹੋ ਗਿਆ ਸੀ। ਪਾਕਿਸਤਾਨ ਵਿਚ ਆਮ ਚੋਣਾਂ 90 ਦਿਨਾਂ ਦੇ ਅੰਦਰ ਹੋਣ ਦੀ ਉਮੀਦ ਹੈ ਪਰ ਜੇਕਰ ਚੋਣ ਕਮਿਸ਼ਨ ਨਵੀਂ ਜਨਗਣਨਾ ਦੇ ਆਧਾਰ 'ਤੇ ਸੀਮਾਵਾਂ ਤਿਆਰ ਕਰਦਾ ਹੈ ਤਾਂ ਇਸ ਵਿਚ ਜ਼ਿਆਦਾ ਸਮਾਂ ਲੱਗ ਸਕਦਾ ਹੈ।


cherry

Content Editor

Related News