ਪਾਕਿਸਤਾਨੀ ਪੰਜਾਬ ’ਚ 18 ਅੱਤਵਾਦੀ ਗ੍ਰਿਫ਼ਤਾਰ
Saturday, Nov 01, 2025 - 08:10 PM (IST)
ਲਾਹੌਰ- ਪਾਕਿਸਤਾਨ ਦੇ ਪੰਜਾਬ ਸੂਬੇ ’ਚ ਇਕ ਕਾਰਵਾਈ ਦੌਰਾਨ 18 ਅੱਤਵਾਦੀ ਗ੍ਰਿਫ਼ਤਾਰ ਕੀਤੇ ਗਏ ਹਨ।ਪੰਜਾਬ ਪੁਲਸ ਦੇ ਅੱਤਵਾਦ ਵਿਰੋਧੀ ਵਿਭਾਗ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਇਸ ਨੇ ਖੁਫੀਆ ਜਾਣਕਾਰੀ ਦੇ ਆਧਾਰ ਤੇ ਇਕ ਕਾਰਵਾਈ ਕੀਤੀ ਤੇ ਪਾਬੰਦੀਸ਼ੁਦਾ ਸੰਗਠਨਾਂ ਨਾਲ ਜੁੜੇ 18 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ’ਚੋਂ ਵਧੇਰੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨਾਲ ਸਬੰਧਤ ਸਨ।ਖੁਫੀਆ ਜਾਣਕਾਰੀ ’ਤੇ ਆਧਾਰਿਤ ਕਾਰਵਾਈਆਂ ਪਿਛਲੇ ਮਹੀਨੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ’ਚ ਕੀਤੀਆਂ ਗਈਆਂ ਸਨ। ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਖ਼ਿਲਾਫ਼ ਸਬੰਧਤ ਅੱਤਵਾਦ ਵਿਰੋਧੀ ਕਾਨੂੰਨਾਂ ਅਧੀਨ ਕੇਸ ਦਰਜ ਕੀਤੇ ਗਏ ਹਨ।
