ਅਮਰੀਕਾ : ਨਿਊਯਾਰਕ ਦੇ ਇੱਕ ਅਪਾਰਟਮੈਂਟ 'ਚ ਲੱਗੀ ਅੱਗ, 9 ਬੱਚਿਆਂ ਸਮੇਤ 19 ਲੋਕਾਂ ਦੀ ਮੌਤ

01/10/2022 9:55:33 AM

ਨਿਊਯਾਰਕ (ਰਾਜ ਗੋਗਨਾ)- ਨਿਊਯਾਰਕ ਸਿਟੀ ਦੇ ਬਰੌਂਕਸ ਵਿੱਚ ਇੱਕ ਅਪਾਰਟਮੈਂਟ ਵਿੱਚ ਕਥਿਤ ਤੌਰ 'ਤੇ ਨੁਕਸਦਾਰ 'ਇਲੈਕਟ੍ਰਿਕ ਸਪੇਸ ਹੀਟਰ' ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ ਨੌਂ ਬੱਚਿਆਂ ਸਮੇਤ 19 ਲੋਕਾਂ ਦੀ ਮੌਤ ਹੋ ਗਈ। ਨਿਊਯਾਰਕ ਫਾਇਰ ਡਿਪਾਰਟਮੈਂਟ (FDNY) ਦੇ ਕਮਿਸ਼ਨਰ ਡੇਨੀਅਲ ਨਿਗਰੋ ਨੇ ਐਤਵਾਰ ਨੂੰ ਦੱਸਿਆ ਕਿ ਇਮਾਰਤ ਦੀ ਦੂਜੀ ਅਤੇ ਤੀਜੀ ਮੰਜ਼ਿਲ ਅੱਗ ਨਾਲ ਸੜ ਗਈ। ਮੇਅਰ ਐਰਿਕ ਐਡਮਜ਼, ਗਵਰਨਰ ਕੈਥੀ ਹੋਚੁਲ ਅਤੇ ਅਮਰੀਕੀ ਸੈਨੇਟਰ ਚਾਰਲਸ ਸ਼ੂਮਰ ਮੌਕੇ 'ਤੇ ਪਹੁੰਚੇ।

PunjabKesari

PunjabKesari

ਮੇਅਰ ਐਡਮਸ ਦੇ ਸੀਨੀਅਰ ਸਲਾਹਕਾਰ ਸਟੀਫਨ ਰਿੰਗਲ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਬੱਚਿਆਂ ਦੀ ਉਮਰ 16 ਸਾਲ ਜਾਂ ਇਸ ਤੋਂ ਘੱਟ ਸੀ। ਕਮਿਸ਼ਨਰ ਨੇਗਰੋ ਨੇ ਦੱਸਿਆ ਕਿ 13 ਲੋਕ ਹਸਪਤਾਲ 'ਚ ਦਾਖਲ ਹਨ ਅਤੇ ਸਾਰਿਆਂ ਦੀ ਹਾਲਤ ਗੰਭੀਰ ਹੈ। ਜ਼ਿਆਦਾਤਰ ਪੀੜਤਾਂ ਦੇ ਸਰੀਰ ਅੰਦਰ ਸਾਹ ਲੈਂਦੇ ਹੋਏ ਧੂੰਆਂ ਦਾਖਲ ਹੋ ਗਿਆ। ਮੇਅਰ ਐਡਮਜ਼ ਨੇ ਇਸ ਘਟਨਾ ਨੂੰ 'ਭਿਆਨਕ' ਦੱਸਿਆ ਅਤੇ ਕਿਹਾ ਕਿ ਇਹ ਆਧੁਨਿਕ ਸਮੇਂ ਵਿੱਚ ਸਭ ਤੋਂ ਭਿਆਨਕ ਅੱਗਾਂ ਵਿੱਚੋਂ ਇੱਕ ਹੋਣ ਜਾ ਰਹੀ ਹੈ। ਅੱਗ ਬੁਝਾਉਣ ਵਾਲਿਆਂ ਨੂੰ ਹਰ ਮੰਜ਼ਿਲ 'ਤੇ ਅਜਿਹੇ ਪੀੜਤ ਮਿਲੇ, ਜਿਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਈ ਸੀ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ- ਕਾਬੁਲ ਹਵਾਈ ਅੱਡੇ 'ਤੇ ਵਿਛੜ ਗਿਆ ਸੀ 2 ਮਹੀਨੇ ਦਾ 'ਮਾਸੂਮ', ਹੁਣ ਪਹੁੰਚਿਆ ਪਰਿਵਾਰ ਕੋਲ 

ਉਨ੍ਹਾਂ ਨੇ ਕਿਹਾ ਕਿ ਐਤਵਾਰ ਸਵੇਰੇ 11 ਵਜੇ ਦੇ ਕਰੀਬ 181 ਸਟਰੀਟ 'ਤੇ ਕਰੀਬ 200 ਫਾਇਰ ਫਾਈਟਰਾਂ ਨੂੰ ਸਾਈਟ 'ਤੇ ਭੇਜਿਆ ਗਿਆ। ਅੱਗ 19 ਮੰਜ਼ਿਲਾ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਸ਼ੁਰੂ ਹੋਈ, ਜੋ ਬਾਅਦ ਵਿੱਚ ਦੂਜੀ ਮੰਜ਼ਿਲ ਤੱਕ ਫੈਲ ਗਈ ਅਤੇ ਹੌਲੀ-ਹੌਲੀ ਪੂਰੀ ਇਮਾਰਤ ਵਿੱਚ ਧੂੰਆਂ ਭਰ ਗਿਆ। ਨੀਗਰੋ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਨਿਊਯਾਰਕ ਸਿਟੀ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਇਸ ਭਿਆਨਕ ਅੱਗ ਕਾਰਨ ਘੱਟੋ-ਘੱਟ 63 ਲੋਕ ਜ਼ਖਮੀ ਵੀ ਹੋਏ ਹਨ ਅਤੇ 32 ਦੇ ਕਰੀਬ ਲੋਕਾਂ ਨੂੰ ਸੱਟਾਂ ਲੱਗੀਆਂ। ਇਸ ਸੰਬੰਧ ਵਿਚ ਮੇਅਰ ਐਰਿਕ ਐਡਮਜ਼ ਨੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਚਿੰਤਾ ਵੀ ਜਿਤਾਈ। ਐਫਡੀਐਨਵਾਈ  ਕਮਿਸ਼ਨਰ ਡੈਨੀਅਲ ਨਿਗਰੋ ਨੇ ਬ੍ਰੌਂਕਸ ਵਿੱਚ ਇੱਕ ਬਲਦੀ ਇਮਾਰਤ ਵਿੱਚੋਂ ਲੋਕਾਂ ਨੂੰ ਬਚਾਉਣ ਦੇ ਯਤਨਾਂ ਦਾ ਵੇਰਵਾ ਵੀ ਦਿੱਤਾ। ਕੁਝ ਦਿਨ ਪਹਿਲਾਂ ਫਿਲਾਡੇਲਫੀਆ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਅੱਠ ਬੱਚਿਆਂ ਸਮੇਤ 12 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 1989 ਵਿੱਚ ਟੈਨੇਸੀ ਦੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਲੱਗੀ ਭਿਆਨਕ ਅੱਗ ਵਿੱਚ 16 ਲੋਕਾਂ ਦੀ ਜਾਨ ਚਲੀ ਗਈ ਸੀ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News