ਨੇਪਾਲ ’ਚ ਕੋਵਿਡ-19 ਦੇ 2,753 ਨਵੇਂ ਮਰੀਜ਼ ਆਏ ਸਾਹਮਣੇ

11/07/2020 7:36:42 PM

ਕਾਠਮੰਡੂ-ਨੇਪਾਲ ’ਚ ਬੀਤੇ 24 ਘੰਟਿਆਂ ਦੌਰਾਨ ਕੋਵਿਡ-19 ਦੇ 2,753 ਨਵੇਂ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ ਵਧ ਕੇ 1,91,636 ਤੱਕ ਪਹੁੰਚ ਗਈ। ਮੰਤਰਾਲਾ ਮੁਤਾਬਕ ਨੇਪਾਲ ’ਚ ਇਸ ਮਿਆਦ ’ਚ 2206 ਕੋਵਿਡ-19 ਮਰੀਜ਼ ਇਨਫੈਕਸ਼ਨ ਮੁਕਤ ਹੋਏ। ਇਸ ਦੇ ਨਾਲ ਹੀ ਦੇਸ਼ ’ਚ ਹੁਣ ਤੱਕ ਕੋਰੋਨਾ ਵਾਇਰਸ ਦੇ 1,55,114 ਮਰੀਜ਼ ਠੀਕ ਹੋ ਚੁੱਕੇ ਹਨ।

ਇਹ ਵੀ ਪੜ੍ਹੋ :-ਵਟਸਐਪ ’ਚ ਇਸ ਹਫਤੇ ਸ਼ਾਮਲ ਹੋਏ ਇਹ ਸ਼ਾਨਦਾਰ ਫੀਚਰ

ਪਿਛਲੇ 24 ਘੰਟਿਆਂ ’ਚ 17 ਇਨਫੈਕਟਿਡਾਂ ਦੀ ਮੌਤ ਹੋਈ ਹੈ ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਦੇਸ਼ ’ਚ 1087 ਲੋਕਾਂ ਦੀ ਇਸ ਵਾਇਰਸ ਨੇ ਜਾਨ ਲੈ ਲਈ ਹੈ। ਇਸ ਸਮੇਂ ਨੇਪਾਲ ’ਚ 35,435 ਮਰੀਜ਼ ਇਲਾਜ ਅਧੀਨ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਹੀ ਇਸ ਦੇ 3051 ਨਵੇਂ ਮਰੀਜ਼ ਸਾਹਮਣੇ ਆਏ ਅਤੇ 18 ਇਨਫੈਕਟਿਡਾਂ ਦੀ ਮੌਤ ਹੋਈ ਸੀ। 

ਇਹ ਵੀ ਪੜ੍ਹੋ :-ਅਮਰੀਕੀ ਰਾਸ਼ਟਰਪਤੀ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਜਾਣ ਉੱਡ ਜਾਣਗੇ ਤੁਹਾਡੇ ਹੋਸ਼!

Karan Kumar

This news is Content Editor Karan Kumar