ਪਾਕਿ ''ਚ ਕੋਰੋਨਾ ਇਨਫੈਕਸ਼ਨ ਦੇ 2,988 ਨਵੇਂ ਮਾਮਲੇ, ਜਾਣੋ ਤਾਜ਼ਾ ਸਥਿਤੀ

Monday, Sep 13, 2021 - 12:23 PM (IST)

ਇਸਲਾਮਾਬਾਦ (ਵਾਰਤਾ): ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਸੋਮਵਾਰ ਸਵੇਰ ਤੱਕ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਜਿੱਥੇ 67 ਹੋਰ ਲੋਕਾਂ ਦੀ ਮੌਤ ਹੋ ਗਈ ਉੱਥੇ 2,988 ਨਵੇਂ ਮਾਮਲੇ ਸਾਹਮਣੇ ਆਏ ਹਨ। ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨ.ਸੀ.ਓ.ਸੀ.) ਨੇ ਅੱਜ ਇਹ ਜਾਣਕਾਰੀ ਦਿੱਤੀ। 

ਕੋਰੋਨਾ ਮਹਾਮਾਰੀ ਖ਼ਿਲਾਫ਼ ਮੁਹਿੰਮ ਦੀ ਅਗਵਾਈ ਕਰਨ ਵਾਲੇ ਦੇਸ਼ ਦੇ ਐੱਨ.ਸੀ.ਓ.ਸੀ. ਵਿਭਾਗ ਨੇ ਕਿਹਾ ਕਿ ਇਸ ਮਹਾਮਾਰੀ ਨਾਲ 67 ਹੋਰ ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 26,720 ਹੋ ਗਿਆ ਹੈ। ਦੇਸ਼ ਵਿਚ ਕੋਰੋਨਾ ਇਨਫੈਕਸ਼ਨ ਦੇ 2,988 ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 12,07,508 ਤੱਕ ਪਹੁੰਚ ਗਈ ਜਿਹਨਾਂ ਵਿਚੋਂ 10,90,176 ਲੋਕ ਇਸ ਮਹਾਮਾਰੀ ਤੋਂ ਮੁਕਤ ਹੋ ਚੁੱਕੇ ਹਨ। 

ਪੜ੍ਹੋ ਇਹ ਅਹਿਮ ਖਬਰ -ਪਾਕਿ ਪੁਲਸ ਨੇ ਨਾਬਾਲਗਾਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ 4 ਸ਼ੱਕੀ ਕੀਤੇ ਗ੍ਰਿਫ਼ਤਾਰ

ਪਾਕਿਸਤਾਨ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 90,545 ਰਹਿ ਗਈ ਹੈ ਜਿਹਨਾਂ ਦਾ ਦੇਸ਼ ਦੇ ਵਿਭਿੰਨ ਹਸਪਤਾਲਾਂ ਵਿਚ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਵਿਚੋਂ 5,066 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਾਕਿਸਤਾਨ ਦਾ ਦੱਖਣੀ ਸੂਬਾ ਸਿੰਧ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ ਜਿੱਥੇ ਪੀੜਤਾਂ ਦੀ ਕੁੱਲ ਗਿਣਤੀ 4,45,369 ਹੈ ਅਤੇ ਇਸ ਦੇ ਬਾਅਦ ਪੂਰਬੀ ਪੰਜਾਬ ਸੂਬੇ ਵਿਚ ਪੀੜਤਾਂ ਦੀ ਗਿਣਤੀ 4,14,3902 ਹੈ ਜਿਹਨਾਂ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 26,787 ਹੈ।


Vandana

Content Editor

Related News