ਬ੍ਰਿਟੇਨ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 2,988 ਨਵੇਂ ਮਾਮਲੇ
Monday, Sep 07, 2020 - 12:07 AM (IST)

ਲੰਡਨ (ਏ.ਪੀ.)- ਬ੍ਰਿਟੇਨ ਵਿਚ ਐਤਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 2,988 ਨਵੇਂ ਮਾਮਲੇ ਸਾਹਮਣੇ ਆਏ ਜੋ ਕਿ ਮਈ ਤੋਂ ਬਾਅਦ ਤੋਂ ਇਕ ਦਿਨ ਵਿਚ ਸਾਹਮਣੇ ਆਏ ਸਭ ਤੋਂ ਜ਼ਿਆਦਾ ਮਾਮਲੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਲਾਕਡਾਊਨ ਤੋਂ ਬਾਅਦ ਸਮਾਜਿਕ ਗਤੀਵਿਧੀਆਂ ਸ਼ੁਰੂ ਹੋਣ ਦੇ ਚੱਲਦੇ ਹੋਰ ਯੂਰਪੀ ਦੇਸ਼ਾਂ ਵਾਂਗ ਬ੍ਰਿਟੇਨ ਵਿਚ ਵੀ ਇਨਫੈਕਸ਼ਨ ਦੇ ਮਾਮਲਿਆਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜਾਂਚ ਦੀ ਗਿਣਤੀ ਵਿਚ ਵਾਧਾ ਹੋਣਾ ਵੀ ਮਾਮਲਿਆਂ ਵਿਚ ਵਾਧੇ ਦਾ ਕਾਰਣ ਹੋ ਸਕਦਾ ਹੈ। ਐਤਵਾਰ ਨੂੰ ਦੋ ਲੋਕਾਂ ਦੀ ਇਸ ਖਤਰਨਾਕ ਵਾਇਰਸ ਨਾਲ ਮੌਤ ਹੋ ਗਈ। ਬ੍ਰਿਟੇਨ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਹੁਣ ਤੱਕ 41,551 ਦੀ ਮੌਤ ਹੋ ਚੁੱਕੀ ਹੈ ਜੋ ਕਿ ਯੂਰਪ ਵਿਚ ਸਭ ਤੋਂ ਜ਼ਿਆਦਾ ਹੈ।