ਸਾਨ ਫਰਾਂਸਿਸਕੋ 'ਚ ਖਾਲਿਸਤਾਨ ਬਣਾਉਣ ਨੂੰ ਲੈ ਕੇ ਹੋਈ ਮਰਦਮਸ਼ੁਮਾਰੀ ਦੌਰਾਨ ਆਪਸ 'ਚ ਭਿੜੇ 2 ਧੜੇ, ਲੱਥੀਆਂ ਪੱਗਾਂ

02/03/2024 11:43:41 AM

ਸਾਨ ਫਰਾਂਸਿਸਕੋ- ਸਾਨ ਫਰਾਂਸਿਸਕੋ ਵਿੱਚ 28 ਜਨਵਰੀ ਨੂੰ ਖਾਲਿਸਤਾਨ ਬਣਾਉਣ ਨੂੰ ਲੈ ਕੇ ਹੋਈ ਮਰਦਮਸ਼ੁਮਾਰੀ ਦੌਰਾਨ 2 ਵਿਰੋਧੀ ਧੜਿਆਂ ਵਿਚਕਾਰ ਹਿੰਸਕ ਝੜਪ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਇਹ ਝੜਪ ਮੇਜਰ ਸਿੰਘ ਨਿੱਝਰ ਗੈਂਗ ਅਤੇ ਸਰਬਜੀਤ ਸਿੰਘ (ਸਾਬੀ) ਗੈਂਗ ਵਿਚਾਲੇ ਹੋਈ। ਮੀਡੀਆ ਰਿਪੋਰਟਾਂ ਮੁਤਾਬਕ ਪੰਨੂ ਨੇ ਮੇਜਰ ਗੈਂਗ ਨੂੰ ਕਿਨਾਰੇ ਕਰ ਦਿੱਤਾ ਹੈ ਅਤੇ ਸਰਬਜੀਤ ਸਿੰਘ ਸਾਬੀ ਗੈਂਗ ਨੂੰ ਉਤਸ਼ਾਹਤ ਕੀਤਾ ਹੈ। ਇਸ ਹਿੰਸਕ ਝੜਪ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਖਾਲਿਸਤਾਨੀ ਅੱਤਵਾਦੀ ਪੰਨੂੰ ਦੀ ਕਿਰਕਿਰੀ ਹੋ ਰਹੀ ਹੈ। 

ਇਹ ਵੀ ਪੜ੍ਹੋ: 2018 ਤੋਂ ਹੁਣ ਤੱਕ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਕੈਨੇਡਾ 'ਚ ਸਭ ਤੋਂ ਵੱਧ

 

ਅਮਰੀਕੀ ਸਰਕਾਰ ਨੇ ਭਾਰਤ ਦੇ ਇਤਰਾਜਾਂ ਦੇ ਬਾਵਜੂਦ ਖਾਲਿਸਤਾਨ ਸਮਰਥਕ ਵੱਖਵਾਦੀ ਸਮੂਹ ਸਿੱਖਸ ਫਾਰ ਜਸਟਿਸ ਨੂੰ ਆਪਣੀ ਧਰਤੀ ’ਤੇ ਪਹਿਲੇ ਸੋਧ ਐਕਟ ਤਹਿਤ ਖਾਲਿਸਤਾਨ ਦੀ ਆਜ਼ਾਦੀ ਲਈ ਮਰਦਮਸ਼ੁਮਾਰੀ ਆਯੋਜਿਤ ਕਰਨ ਦੀ ਇਜ਼ਾਜਤ ਦਿੱਤੀ ਸੀ। ਭਾਰਤ ਨੇ 2019 ਵਿਚ ਅੱਤਵਾਦ ਦਾ ਸਮਰਥਣ ਕਰਨ ਲਈ ਸਿੱਖਸ ਫਾਰ ਜਸਟਿਸ ਸੰਗਠਨ ’ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਸੰਗਠਨ ਦਾ ਪ੍ਰਮੁੱਖ ਤੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਆਏ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਲੈ ਕੇ ਵਿਦੇਸ਼ਾਂ ’ਚ ਭਾਰਤੀ ਡਿਪਲੋਮੈਟਸ ਨੂੰ ਧਮਕੀਆਂ ਦਿੰਦਾ ਰਹਿੰਦਾ ਹੈ। ਇਸ ਦੇ ਬਾਵਜੂਦ ਅਮਰੀਕਾ, ਕੈਨੇਡਾ ਅਤੇ ਬ੍ਰਿਟੇਨ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ ਕਰਾਰ ਦਿੰਦਾ ਹੈ।

ਇਹ ਵੀ ਪੜ੍ਹੋ: US 'ਚ 4 ਭਾਰਤੀ ਵਿਦਿਆਰਥੀਆਂ ਦੀ ਮੌਤ, ਗੁੱਸੇ 'ਚ ਆਏ ਲੋਕਾਂ ਨੇ ਭਾਰਤ ਸਰਕਾਰ ਤੋਂ ਕੀਤੀ ਇਹ ਮੰਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News