ਸ਼ਿਕਾਗੋ : ਗੋਲੀਬਾਰੀ ''ਚ 2 ਵਿਅਕਤੀਆਂ ਦੀ ਮੌਤ ਤੇ ਹੋਰ 19 ਜ਼ਖਮੀ

07/21/2019 2:54:51 PM

ਸ਼ਿਕਾਗੋ— ਅਮਰੀਕਾ ਦੇ ਸ਼ਿਕਾਗੋ 'ਚ ਗੋਲੀਬਾਰੀ ਹੋਣ ਦੀ ਖਬਰ ਹੈ। ਇਸ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਹੋਰ 19 ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਅੱਧੀ ਰਾਤ ਨੂੰ 7 ਲੋਕਾਂ 'ਤੇ ਗੋਲੀਬਾਰੀ ਹੋਣ ਦੀ ਖਬਰ ਮਿਲੀ ਸੀ, ਜਿਨ੍ਹਾਂ 'ਚੋਂ 2 ਦੀ ਮੌਤ ਹੋ ਗਈ। ਇਸ ਮਗਰੋਂ ਸ਼ਨੀਵਾਰ ਸਵੇਰੇ ਹੋਈ ਗੋਲੀਬਾਰੀ 'ਚ 14 ਲੋਕ ਜ਼ਖਮੀ ਹੋ ਗਏ।


ਅਧਿਕਾਰੀਆਂ ਨੇ ਦੱਸਿਆ ਕਿ ਇਕ 14 ਸਾਲਾ ਬੱਚੀ ਦੇ ਪੈਰ ਅਤੇ ਬਾਂਹ 'ਤੇ ਗੋਲੀਆਂ ਵੱਜੀਆਂ ਹਨ ਤੇ ਉਹ ਹਸਪਤਾਲ 'ਚ ਭਰਤੀ ਹੈ। ਉਂਝ ਉਸ ਦੀ ਹਾਲਤ ਖਤਰੇ 'ਚੋਂ ਬਾਹਰ ਦੱਸੀ ਜਾ ਰਹੀ ਹੈ। ਇਕ 21 ਸਾਲਾ ਨੌਜਵਾਨ ਗੱਡੀ 'ਚ ਬੈਠਾ ਸੀ ਤੇ ਉਸ 'ਤੇ ਕਈ ਵਾਰ ਗੋਲੀਆਂ ਮਾਰੀਆਂ ਹਈਆਂ। ਉਸ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਇਕ ਹੋਰ 23 ਸਾਲਾ ਨੌਜਵਾਨ ਮਾਰਿਆ ਗਿਆ। ਜਾਣਕਾਰੀ ਮੁਤਾਬਕ 19 ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਜਿਨ੍ਹਾਂ 'ਚੋਂ 3 ਦੀ ਹਾਲਤ ਗੰਭੀਰ ਹੈ। ਫਿਲਹਾਲ ਗੋਲੀਬਾਰੀ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਮਿਲ ਸਕੀ।