ਬੈਂਕਾਕ ਦੇ ਆਰਮੀ ਕਾਲਜ ''ਚ ਗੋਲੀਬਾਰੀ, 2 ਲੋਕਾਂ ਦੀ ਮੌਤ

09/14/2022 5:12:22 PM

ਬੈਂਕਾਕ (ਏਜੰਸੀ)- ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਥਾਈ ਆਰਮੀ ਕਾਲਜ ਵਿਚ ਬੁੱਧਵਾਰ ਨੂੰ ਗੋਲੀਬਾਰੀ ਦੀ ਘਟਨਾ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ 1 ਵਿਅਕਤੀ ਜ਼ਖਮੀ ਹੋ ਗਿਆ। ਇਹ ਜਾਣਕਾਰੀ ਥਾਈ ਫ਼ੌਜ ਦੇ ਬੁਲਾਰੇ ਨੇ ਦਿੱਤੀ। ਰਾਇਲ ਥਾਈ ਮਿਲਟਰੀ ਵਾਰ ਕਾਲਜ ਦੇ ਇੱਕ 59 ਸਾਲਾ ਕਰਮਚਾਰੀ ਨੇ ਸਥਾਨਕ ਸਮੇਂ ਅਨੁਸਾਰ ਸਵੇਰੇ 8:55 ਵਜੇ ਆਪਣੇ ਸਹਿ-ਕਰਮਚਾਰੀਆਂ ਨੂੰ ਗੋਲੀ ਮਾਰ ਦਿੱਤੀ।

ਫ਼ੌਜ ਦੇ ਉਪ ਬੁਲਾਰੇ ਸਿਰੀਚਨ ਨਗਾਥੋਂਗ ਨੇ ਕਿਹਾ ਕਿ ਉਸ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਫ਼ੌਜ ਵੱਲੋਂ ਘਟਨਾ ਦੀ ਜਾਂਚ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾ ਰਿਹਾ ਹੈ।

cherry

This news is Content Editor cherry