ਮੰਡੀ ਬਹਾਉਦੀਨ ’ਚ ਅਹਿਮਦੀਆ ਭਾਈਚਾਰੇ ਦੇ 2 ਮੈਂਬਰਾਂ ਦੇ ਗੋਲੀ ਮਾਰ ਕੇ ਕਤਲ
Monday, Jun 10, 2024 - 11:48 AM (IST)

ਗੁਰਦਾਸਪੁਰ/ਇਸਲਾਮਾਬਾਦ (ਵਿਨੋਦ)-ਪਾਕਿਸਤਾਨੀ ਸੂਬੇ ਪੰਜਾਬ ਦੇ ਮੰਡੀ ਬਹਾਉਦੀਨ ’ਚ ਅਹਿਮਦੀਆ ਭਾਈਚਾਰੇ ਦੇ 2 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ 50 ਸਾਲਾ ਵਿਅਕਤੀ ਅਤੇ ਇਕ 25 ਸਾਲਾ ਵਿਅਕਤੀ ਸੀ, ਜਿਨ੍ਹਾਂ ਨੂੰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਸਰਹੱਦ ਪਾਰਲੇ ਸੂਤਰਾਂ ਅਨੁਸਾਰ ਮ੍ਰਿਤਕ ਨਮਾਜ਼ ਅਦਾ ਕਰਕੇ ਵਾਪਸ ਪਰਤ ਰਹੇ ਸੀ ਤਾਂ ਫਲੀਆ ਥਾਣਾ ਸਰਕਲ ਦੇ ਸਾਦੁੱਲਾਪੁਰ ਇਲਾਕੇ ਵਿਚ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਖ ਕਾਤਲ ਨੂੰ ਪੁਲਸ ਨੇ ਸਾਦੁੱਲਾਪੁਰ ਤੋਂ ਕਤਲ ਲਈ ਵਰਤੇ ਹਥਿਆਰ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਫਾਲੀਆ ਵਿਖੇ ਭੇਜ ਦਿੱਤਾ ਹੈ। ਇਸ ਤੋਂ ਬਾਅਦ ਲਾਸ਼ਾਂ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8