ਸਰੱਹਦ ਪਾਰ: ਪੁਲਸ ਤੇ ਲੁਟੇਰਿਆਂ ਦੀ ਮੁਠਭੇੜ 'ਚ ਚਲੀਆਂ ਅੰਨ੍ਹੇਵਾਹ ਗੋਲੀਆਂ, 2 ਲੁਟੇਰੇ ਢੇਰ

Sunday, Dec 03, 2023 - 11:35 AM (IST)

ਸਰੱਹਦ ਪਾਰ: ਪੁਲਸ ਤੇ ਲੁਟੇਰਿਆਂ ਦੀ ਮੁਠਭੇੜ 'ਚ ਚਲੀਆਂ ਅੰਨ੍ਹੇਵਾਹ ਗੋਲੀਆਂ, 2 ਲੁਟੇਰੇ ਢੇਰ

ਲਾਹੌਰ/ਗੁਰਦਾਸਪੁਰ (ਵਿਨੋਦ)- ਫੈਸਲਾਬਾਦ ਦੇ ਚੱਕਰੀਵਾਲਾ ਥਾਣਾ ਖੇਤਰ ਅਧੀਨ ਪੈਂਦੇ ਚੱਕ 70 ਜੇ. ਬੀ. ਮੁੱਲਾਂਵਾਲਾ ਨੇੜੇ ਪੁਲਸ ਨਾਲ ‘ਮੁਠਭੇੜ’ ਦੌਰਾਨ ਦੋ ਕਥਿਤ ਲੁਟੇਰੇ ਮਾਰੇ ਗਏ। ਪੁਲਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਦੀ ਪਛਾਣ ਤਲਾਲ ਅਤੇ ਸਲੀਮ ਵਜੋਂ ਹੋਈ ਹੈ ਅਤੇ ਉਹ ਦੋ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਲੋਕਾਂ ਨੂੰ ਲੁੱਟਣ ਤੋਂ ਬਾਅਦ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।

ਇਹ ਵੀ ਪੜ੍ਹੋ-  ਕਸਟਮ ਵਿਭਾਗ ਨੂੰ ਮਿਲੀ ਸਫ਼ਲਤਾ, ਦੁਬਈ ਤੋਂ ਆਏ ਯਾਤਰੀਆਂ ਕੋਲੋਂ 87 ਲੱਖ ਦੇ ਆਈਫੋਨ ਤੇ 45 ਲੱਖ ਦਾ ਸੋਨਾ ਬਰਾਮਦ

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਟੀਮ ਨੇ ਸ਼ੱਕੀ ਵਿਅਕਤੀਆਂ ਦਾ ਪਿੱਛਾ ਕੀਤਾ, ਜਿਨ੍ਹਾਂ ਨੇ ਪੁਲਸ ਮੁਲਾਜ਼ਮਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਰੁਕਣ ਤੋਂ ਬਾਅਦ ਤਲਾਲ ਅਤੇ ਸਲੀਮ ਦੋਵੇਂ ਮ੍ਰਿਤਕ ਪਾਏ ਗਏ। 

ਇਹ ਵੀ ਪੜ੍ਹੋ-  ਪਹਿਲਾਂ ਪਤਨੀ ਤੇ ਧੀਆਂ ਨੂੰ ਦਿੱਤਾ ਜ਼ਹਿਰ, ਬਾਅਦ ਵਿੱਚ ਸਿਰ 'ਚ ਡੰਡੇ ਮਾਰ ਉਤਾਰਿਆ ਮੌਤ ਦੇ ਘਾਟ ਤੇ ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News