ਪਾਕਿਸਤਾਨ ''ਚ ਅੱਤਵਾਦੀਆਂ ਨਾਲ ਮੁਕਾਬਲੇ ''ਚ 2 ਸੁਰੱਖਿਆ ਮੁਲਾਜ਼ਮਾਂ ਦੀ ਮੌਤ, 11 ਜ਼ਖਮੀ
Saturday, Dec 28, 2024 - 09:34 AM (IST)
ਪਿਸ਼ਾਵਰ (ਭਾਸ਼ਾ) : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਅੱਤਵਾਦ ਖਿਲਾਫ ਮੁਹਿੰਮ ਦੌਰਾਨ 2 ਸੁਰੱਖਿਆ ਮੁਲਾਜ਼ਮ ਮਾਰੇ ਗਏ ਅਤੇ 11 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਮੁਹਿੰਮ ਸ਼ੁੱਕਰਵਾਰ ਨੂੰ ਬਾਜੌਰ ਜ਼ਿਲ੍ਹੇ ਦੇ ਮੁੱਲਾ ਸੈਦ ਬੰਦਾ ਇਲਾਕੇ ਵਿਚ ਚਲਾਈ ਗਈ।
ਪੁਲਸ ਨੇ ਦੱਸਿਆ ਕਿ ਅੱਤਵਾਦੀਆਂ ਨਾਲ ਮੁਕਾਬਲੇ 'ਚ 2 ਸੁਰੱਖਿਆ ਮੁਲਾਜ਼ਮ ਮਾਰੇ ਗਏ ਅਤੇ ਇਕ ਮੇਜਰ ਰੈਂਕ ਦੇ ਅਧਿਕਾਰੀ ਸਮੇਤ 11 ਹੋਰ ਸੁਰੱਖਿਆ ਮੁਲਾਜ਼ਮ ਜ਼ਖਮੀ ਹੋ ਗਏ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਕੁਝ ਅੱਤਵਾਦੀਆਂ ਦਾ ਵੀ ਜਾਨੀ ਨੁਕਸਾਨ ਹੋਇਆ ਹੈ ਪਰ ਉਨ੍ਹਾਂ ਦੀ ਸਹੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8