ਲਹਿੰਦੇ ਪੰਜਾਬ ’ਚ ਤਾਲਿਬਾਨ ਦੇ 2 ਅੱਤਵਾਦੀ ਢੇਰ

Friday, Sep 13, 2024 - 07:02 PM (IST)

ਲਾਹੌਰ - ਪਾਕਿਸਤਾਨ ਦੇ ਪੰਜਾਬ ਸੂਬੇ ’ਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਅਤੇ ਉਨ੍ਹਾਂ ਦੇ ਟਿਕਾਣੇ ਤੋਂ ਵਿਸਫੋਟਕ ਅਤੇ ਹੋਰ ਗੋਲਾ ਬਾਰੂਦ ਬਰਾਮਦ ਕੀਤਾ, ਇਸ ਦੀ ਜਾਣਕਾਰੀ ਪੁਲਸ ਨੇ ਸ਼ੁੱਕਰਵਾਰ ਨੂੰ ਦਿੱਤੀ। ਪੰਜਾਬ ਪੁਲਸ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਦੇ ਬੁਲਾਰੇ ਅਨੁਸਾਰ, ਇਕ ਖੁਫੀਆ ਸੂਚਨਾ 'ਤੇ ਕਾਰਵਾਈ ਕਰਦਿਆਂ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਵੀਰਵਾਰ ਰਾਤ ਨੂੰ ਲਾਹੌਰ ਤੋਂ 400 ਕਿਲੋਮੀਟਰ ਦੂਰ ਡੇਰਾ ਗਾਜ਼ੀ ਖਾਨ ’ਚ ਇਕ ਆਪ੍ਰੇਸ਼ਨ ਸ਼ੁਰੂ ਕੀਤਾ।

ਪੜ੍ਹੋ ਇਹ ਖ਼ਬਰ-ਵਲਾਦੀਮੀਰ ਪੁਤਿਨ ਦੀ ਯੂਕ੍ਰੇਨ ਸੰਘਰਸ਼ ’ਚ ਸ਼ਾਮਲ ਹੋਣ ਵਾਲਿਆਂ ਨੂੰ ਸਿੱਧੀ ਚਿਤਾਵਨੀ

ਇਸ ਦੌਰਾਨ ਬੁਲਾਰੇ ਨੇ ਕਿਹਾ, "ਮੁੱਠਭੇੜ ਦੌਰਾਨ, ਡੇਰਾ ਗਾਜ਼ੀ ਖਾਨ ’ਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨਾਲ ਸਬੰਧਤ ਮੰਨੇ ਜਾਂਦੇ ਦੋ ਅੱਤਵਾਦੀ ਮਾਰੇ ਗਏ। ਦੋ ਹੋਰ ਅੱਤਵਾਦੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਏ।" ਸੀ.ਟੀ.ਡੀ. ਨੇ ਅੱਤਵਾਦੀਆਂ ਦੇ ਟਿਕਾਣਿਆਂ ਤੋਂ ਵਿਸਫੋਟਕ, ਦੋ ਰਾਈਫਲਾਂ, ਗੋਲੀਆਂ ਅਤੇ ਇਕ ਹੈਂਡ ਗ੍ਰੇਨੇਡ ਵੀ ਬਰਾਮਦ ਕੀਤਾ ਹੈ। ਇਨ੍ਹਾਂ ਅੱਤਵਾਦੀਆਂ ਦੀ ਯੋਜਨਾ ਮਹੱਤਵਪੂਰਨ ਅਦਾਰਿਆਂ ਨੂੰ ਨਿਸ਼ਾਨਾ ਬਣਾਉਣਾ ਅਤੇ ਸੂਬੇ 'ਚ ਵੱਡੇ ਪੱਧਰ 'ਤੇ ਅੱਤਵਾਦੀ ਸਰਗਰਮੀਆਂ ਨੂੰ ਅੰਜ਼ਾਮ ਦੇਣਾ ਸੀ। ਸੀ.ਟੀ.ਡੀ. ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਫਰਾਰ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Sunaina

Content Editor

Related News