ਪਾਕਿਸਤਾਨ ਦੇ ਖੈਬਰ ਪਖਤੂਨਖਵਾ ''ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਦੋ ਸ਼ੱਕੀ ਅੱਤਵਾਦੀ ਢੇਰ
Monday, Jun 30, 2025 - 08:14 PM (IST)
 
            
            ਪੇਸ਼ਾਵਰ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਪੁਲਿਸ ਨੇ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਦੋ ਸ਼ੱਕੀ ਅੱਤਵਾਦੀਆਂ ਨੂੰ ਮਾਰ ਦਿੱਤਾ। ਇੱਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਖੈਬਰ ਪਖਤੂਨਖਵਾ ਪੁਲਸ ਦੇ ਕਾਊਂਟਰ ਟੈਰੋਰਿਜ਼ਮ ਡਿਪਾਰਟਮੈਂਟ (ਸੀਟੀਡੀ) ਨੇ ਪੇਸ਼ਾਵਰ ਸ਼ਹਿਰ ਦੇ ਉਰਮਾਰ ਪਯਾਨ ਖੇਤਰ 'ਚ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਰਾਤ ਭਰ ਸ਼ੁਰੂ ਕੀਤੇ ਗਏ ਇੱਕ ਆਪ੍ਰੇਸ਼ਨ ਦੌਰਾਨ ਸ਼ੱਕੀ ਅੱਤਵਾਦੀਆਂ ਨੂੰ ਮਾਰ ਦਿੱਤਾ।
ਇਹ ਇਲਾਕਾ ਕਦੇ ਸਭ ਤੋਂ ਵੱਡੇ ਅਫਗਾਨ ਸ਼ਰਨਾਰਥੀ ਕੈਂਪਾਂ 'ਚੋਂ ਇੱਕ ਸੀ। ਸੀਟੀਡੀ ਦੇ ਅਨੁਸਾਰ, ਮਾਰੇ ਗਏ ਦੋਵੇਂ ਸ਼ੱਕੀ ਅੱਤਵਾਦੀ ਇੱਕ ਸੰਵੇਦਨਸ਼ੀਲ ਸਥਾਨ 'ਤੇ ਵੱਡੇ ਹਮਲੇ ਦੀ ਤਿਆਰੀ ਕਰ ਰਹੇ ਸਨ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਤੋਂ ਵੱਡੀ ਮਾਤਰਾ 'ਚ ਹਥਿਆਰ, ਗੋਲਾ ਬਾਰੂਦ, ਇੱਕ ਆਤਮਘਾਤੀ ਜੈਕੇਟ, ਇੱਕ ਐੱਸਐੱਮਜੀ ਰਾਈਫਲ, ਇੱਕ ਪਿਸਤੌਲ ਅਤੇ ਕਈ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            